ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੋਰ ਵਲੋਂ ਇੱਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਇਸ ਵਿੱਚ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਜੁਝਾਰ ਸਿੰਘ, ਰਸ਼ਪਾਲ ਸਿੰਘ, ਬਲਵਿੰਦਰ ਸਿੰਘਅਤੇ ਸਹਾਇਕ ਸਟਾਫ ਸ਼ਾਮਿਲ ਸਨ।ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਕੋਰਟ ਰੋਡ, ਏਅਰਪੋਰਟ ਰੋਡ ਅਤੇ ਰਾਜਾਸਾਂਸੀ ਦੇ ਨੇੜਲੇ ਦੇ ਇਲਾਕਿਆਂ ਵਿੱਚ 21 ਦੁਕਾਨਦਾਰਾਂ ਅਤੇ ਪਬਲਿਕ ਸਥਾਨ ‘ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ‘ਤੇ ਚਲਾਣ ਕੱਟੇ ਗਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …