Thursday, January 23, 2025

ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਇਕੱਤਰਤਾ

ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ 1 ਸਤੰਬਰ ਨੂੰ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਬੈਠਕ ਕੀਤੀ ਗਈ।ਇਸ ਵਿੱਚ ਸਾਬਕਾ ਕੈਬਿਨੇਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਤੋਂ ਇਲਾਵਾ ਇਲਾਕੇ ਮੋਹਤਬਰ ਤੇ ਅਹੁੱਦੇਦਾਰ ਵੱਡੀ ਗਿਣਤੀ ‘ਚ ਹਾਜ਼ਰ ਹੋਏ।ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਖਾਪੜਖੇੜੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਜੋ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ ਉਸ ਵਿੱਚ ਇਲਾਕੇ ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਜੋ ਗੁਰਦੁਆਰਾ ਸੰਨ ਸਾਹਿਬ ਵਿਖੇ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਸ਼ਤਾਬਦੀ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮਹਾਨ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸਜਾਉਣ ਦਾ ਫੈਸਲਾ ਲੈਂਦਿਆਂ ਪਹਿਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਤੋਂ 1 ਸਤੰਬਰ ਨੂੰ ਸਜਾਇਆ ਜਾਵੇਗਾ।ਉਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਤੇ 31 ਅਗਸਤ ਦੀ ਰਾਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਮਹਾਨ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ।
ਇਸ ਮੌਕੇ ਰਾਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਬਾਬਾ ਅਵਤਾਰ ਸਿੰਘ, ਮੈਨੇਜਰ ਹਰਵਿੰਦਰ ਸਿੰਘ ਵੇਰਕਾ, ਮੈਨੇਜਰ ਹਰਜੀਤ ਸਿੰਘ ਮੋਦੇ, ਸਾਬਕਾ ਸਰਪੰਚ ਹੀਰਾ ਸਿੰਘ, ਸਰਪੰਚ ਦਿਆਲ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਮੁਖਤਾਰ ਸਿੰਘ ਚੱਕੀ ਵਾਲੇ, ਪ੍ਰਤਾਪ ਸਿੰਘ, ਸਾਹਿਬ ਸਿੰਘ, ਜਗਤਾਰ ਸਿੰਘ, ਹੀਰਾ ਸਿੰਘ ਖੂਹੀ ਵਾਲਾ, ਜੱਥੇਦਾਰ ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਡਾਕਟਰ ਸੁਖਦੇਵ ਸਿੰਘ, ਜੱਥੇਦਾਰ ਕੁਲਵੰਤ ਸਿੰਘ, ਬਲਕਾਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਪਿੰਡ ਧੱਤਲ, ਵਿਰਸਾ ਸਿੰਘ, ਮਹਿਲ ਸਿੰਘ, ਸਰਪੰਚ ਪ੍ਰੇਮ ਸਿੰਘ ਸ਼ਾਹ ਤਾਜੇਚਕ, ਅਮਨਦੀਪ ਸਿੰਘ ਸਰਪੰਚ ਕੋਟਲੀ ਨਸੀਰ ਖਾਂ, ਰਾਮੂਵਾਲ ਤੋੰ ਜਤਿੰਦਰ ਸਿੰਘ, ਕਵੀਸ਼ਰ ਜੱਥਾ ਭਾਈ ਸਤਨਾਮ ਸਿੰਘ ਬੱਲੋਵਾਲੀਆ, ਢਾਡੀ ਜੱਥਾ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਹਾਜ਼ਰ ਸਨ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …