Thursday, July 18, 2024

ਆਗਮਨ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਸਜਾਈ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਤੋਂ ਸ਼ਾਮ ਦੀ ਸ਼ਬਦ ਚੌਕੀ ਸਜਾਈ ਗਈ।ਇਸ ਦੀ ਆਰੰਭਤਾ ਦੀ ਅਰਦਾਸ ਭਾਈ ਗੁਰਧਿਆਨ ਸਿੰਘ ਨੇ ਕੀਤੀ।ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਰਵਾਨਾ ਹੋਈ ਸ਼ਬਦ ਚੌਕੀ ਦੀ ਦੇਖ-ਰੇਖ ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ, ਹਮੀਰ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ ਸਿੰਘ ਹੈਡ ਗ੍ਰੰਥੀ ਨੇ ਕੀਤੀ।ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੇਸਰੀ ਚੁੰਨੀਆਂ ਸਜਾ ਕੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।ਜਸਵਿੰਦਰ ਸਿੰਘ ਪ੍ਰਿੰਸ ਮੁਖੀ ਤਾਲਮੇਲ ਕਮੇਟੀ, ਜਸਵੀਰ ਸਿੰਘ ਪਿੰਕਾ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਕੇਸਰੀ ਦਸਤਾਰਾਂ ਸਜਾ ਕੇ ਹਾਜ਼ਰੀ ਭਰੀ।ਸੁਰਿੰਦਰ ਪਾਲ ਸਿੰਘ ਸਿਦਕੀ ਦੀ ਨਿਗਰਾਨੀ ਹੇਠ ਦਲਵੀਰ ਸਿੰਘ ਬਾਬਾ, ਗੁਰਕੰਵਲ ਸਿੰਘ, ਗੁਰਪ੍ਰੀਤ ਸਿੰਘ, ਕਰਤਾਰ ਸਿੰਘ, ਭਾਈ ਗੁਰਧਿਆਨ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਸੰਤੋਸ਼ ਕੌਰ ਗੁਰਦੁਆਰਾ ਇਸਤਰੀ ਸਤਿਸੰਗ ਸਭਾ, ਪਰਮਜੀਤ ਕੌਰ ਟੁਰਨਾ, ਸਤਿੰਦਰ ਕੌਰ, ਕੁਲਵਿੰਦਰ ਕੌਰ ਢੀਂਗਰਾ, ਸੁਰਿੰਦਰ ਕੌਰ, ਨਿਸ਼ਾ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਗੁਰਬੀਰ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ ਆਦਿ ਨੇ ਗੁਰਬਾਣੀ ਸ਼ਬਦਾਂ ਰਾਹੀਂ ਹਾਜ਼ਰੀ ਭਰੀ।
ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਰਿੰਦਰਪਾਲ ਪਾਲ ਸਿੰਘ ਪੱਪੂ, ਸੁਖਪਾਲ ਸਿੰਘ, ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਗੁਰਮੀਤ ਸਿੰਘ ਪ੍ਰਧਾਨ ਦੇ ਨਾਲ ਹਰਬੰਸ ਸਿੰਘ ਕੁਮਾਰ, ਜਤਿੰਦਰ ਪਾਲ ਸਿੰਘ ਹੈਪੀ ਆਦਿ ਨੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਭਾਈ ਸੁੰਦਰ ਸਿੰਘ ਤੋਂ ਇਲਾਵਾ ਸਹਾਰਾ ਫਾਊਂਡੇਸ਼ਨ ਵਲੋਂ ਸਰਬਜੀਤ ਸਿੰਘ ਰੇਖੀ, ਜਸਪ੍ਰੀਤ ਸਿੰਘ, ਨਿਊ ਆਪਟੀਕਲ ਦੇ ਡਾ. ਸੁਮਿੰਦਰ ਸਿੰਘ, ਪਰਵਿੰਦਰ ਸਿੰਘ ਪੱਪੂ ਬੈਗ ਹਾਊਸ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਰਾਜਵਿੰਦਰ ਸਿੰਘ ਲੱਕੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਹਰਭਜਨ ਸਿੰਘ ਭੱਟੀ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਸਿੰਘ ਆਈਸ ਕਰੀਮ ਵਿਖੇ ਗੁਰਸਿਮਰਨ ਸਿੰਘ ਪ੍ਰਧਾਨ, ਬਲਜਿੰਦਰ ਸਿੰਘ, ਦਮਨਜੀਤ ਸਿੰਘ ਦੇ ਨਾਲ ਗੁਰਪ੍ਰੀਤ ਸਿੰਘ ਰੋਬਿਨ, ਸਪਾਲ ਪਲਾਸਟਿਕ ਦੇ ਸਿਮਰਨਜੀਤ ਸਿੰਘ, ਹੰਗਰੀ ਪੁਆਇੰਟ ਵਿਖੇ ਸਤਵਿੰਦਰ ਸਿੰਘ ਦੀ ਅਗਵਾਈ ‘ਚ ਸ਼ਬਦ ਚੌਕੀ ਦੀ ਸੰਗਤ ‘ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਸੰਗਤਾਂ ਦੀ ਠੰਡੇ ਮਿੱਠੇ ਜਲ, ਜੂਸ, ਜਲਜੀਰਾ, ਮਿੱਠੇ ਚੌਲ, ਆਈਸ ਕਰੀਮ ਅਤੇ ਅਨੇਕ ਖਾਧ ਪਦਾਰਥਾਂ ਦੇ ਸਟਾਲ ਲਗਾ ਕੇ ਸੇਵਾ ਕੀਤੀ ਗਈ।ਪ੍ਰਬੰਧਕ ਕਮੇਟੀ ਵਲੋਂ ਜਗਤਾਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਕੁਲਵੀਰ ਸਿੰਘ, ਸੁਖਪਾਲ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਰਸਵਿੰਦਰ ਸਿੰਘ, ਹਰਜੀਤ ਸਿੰਘ ਢੀਂਗਰਾ, ਹਰਿੰਦਰਵੀਰ ਸਿੰਘ ਆਦਿ ਨੇ ਸਟਾਲ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਸ਼ਬਦ ਚੌਕੀ ਸਬੰਧੀ ਜਗਜੀਤ ਸਿੰਘ ਸਰਨਾ, ਗੁਰਪ੍ਰੀਤ ਸਿੰਘ ਗੋਪੀ, ਹਰਜੀਤ ਸਿੰਘ ਹੈਪੀ, ਗੁਰਜੀਤ ਸਿੰਘ, ਰੁਲਦੀਪ ਸਿੰਘ, ਕੁਲਜੀਤ ਸਿੰਘ, ਕਿਸ਼ਨ ਸਿੰਘ ਕੋਹਲੀ, ਰਾਜ ਕੁਮਾਰ ਰਾਜੂ ਅਤੇ ਭਰਪੂਰ ਸਿੰਘ ਗੋਲਡੀ ਦਾ ਵਿਸ਼ੇਸ਼ ਸਹਿਯੋਗ ਰਿਹਾ।ਵੱਖ-ਵੱਖ ਸੰਸਥਾਵਾਂ ਵਲੋਂ ਬਾਬਾ ਪਿਆਰਾ ਸਿੰਘ, ਕੁਲਵੰਤ ਸਿੰਘ ਕਲਕੱਤਾ, ਬਲਦੇਵ ਸਿੰਘ, ਜਸਵੀਰ ਸਿੰਘ ਖਾਲਸਾ, ਗੁਲਜ਼ਾਰ ਸਿੰਘ, ਕਰਮ ਸਿੰਘ, ਗੁਰਿੰਦਰ ਵੀਰ ਸਿੰਘ, ਜਸਵਿੰਦਰ ਪਾਲ ਸਿੰਘ ਵਿੱਕੀ, ਅਮਰਿੰਦਰ ਸਿੰਘ ਮੌਖਾ, ਬਲਜੋਤ ਸਿੰਘ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ, ਮੋਹਨ ਸਿੰਘ, ਮਨਪ੍ਰੀਤ ਸਿੰਘ ਗੋਲਡੀ, ਮਹਿੰਦਰ ਪਾਲ ਆਦਿ ਨੇ ਸ਼ਮੂਲੀਅਤ ਕੀਤੀ।ਜੈਕਾਰਿਆਂ ਅਤੇ ਖਾਲਸਾਈ ਨਾਅਰਿਆਂ ਨਾਲ ਸ਼ਬਦ ਚੌਕੀ ਦੀ ਸਮਾਪਤੀ ਰਾਤ ਨੂੰ ਕੀਤੀ ਗਈ।
ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …