ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ।ਉਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾ ਸਕੇ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ‘ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ, ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ।ਇਸ ਨਾਲ ਜਿਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ, ਉਥੇ ਸੈਰ ਤੇ ਕਸਰਤ ਕਰਨ ਲਈ ਹਰਿਆਵਲ ਤੇ ਲੰਮੇ ਸਾਈਕਲ ਟਰੈਕ ਮਿਲਣਗੇ।ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੁੰਗ ਢਾਬ ਦੀ ਸਫਾਈ ਆਰੰਭ ਕਰਵਾ ਕੇ ਸ਼ਹਿਰੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਮਨੀਸ਼ ਅਗਰਵਾਲ, ਅਰਵਿੰਦਰ ਸਿੰਘ ਭੱਟੀ, ਐਸ.ਈ ਦਲਜੀਤ ਸਿੰਘ, ਐਕਸੀਅਨ ਨਗਰ ਨਿਗਮ ਤੋਂ ਇਲਾਵਾ ਵੱਡੀ ਗਿਣਤੀ ‘ਚ ਆਪ ਦੇ ਵਰਕਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …