ਭੀਖੀ, 7 ਜੁਲਾਈ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਇੰਗਲਿਸ਼ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਨੁਪਮ ਸ਼ਰਮਾ ਅਤੇ ਪਵਨਦੀਪ ਕੌਰ ਨੇ 80% ਅੰਕਾਂ ਨਾਲ ਸਾਂਝੇ ਤੌਰ ‘ਤੇ ਪਹਿਲਾ ਅਤੇ ਚੰਨਣਦੀਪ ਕੌਰ, ਜਗਮੀਤ ਕੌਰ ਅਤੇ ਰੀਆ ਸਿੰਗਲਾ ਨੇ 75% ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ।ਉਨਾਂ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਸਾਰੇ ਵਿਦਿਅਰਥੀਆਂ ਨੂੰ ਉਚ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਬਲਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਸ਼ੰਟੀ ਕੁਮਾਰ ਅਤੇ ਪ੍ਰੋ. ਸੁਖਪਾਲ ਕੌਰ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …