Thursday, December 26, 2024

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਵਾਸੀ ਹੀਰੋਕਲਾਂ ਨੇ ਮਾਈ ਭਾਗੋ ਆਰਮਡ ਫੌਰਸਿਜ਼ ਪ੍ਰੀਪੈਰੇਰਟੀ ਇੰਸਟੀਟਿਊਟ ਫਾਰ ਗਰਲਜ਼ ਮੋਹਾਲੀ ਵਲੋਂ ਲਿਆ ਗਿਆ ਟੈਸਟ ਪਾਸ ਕੀਤਾ ਹੈ।ਇਸ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚੀ ਅਤੇ ਉਸਦੇ ਮਾਤਾ ਪਿਤਾ ਨੂੰ ਸਕੂਲ ਬੁਲਾ ਕੇ ਵਿਸ਼ੇਸ਼ ਤੌਰ ‘ਤੇ 5100 ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਵਾਈਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ, ਮੈਡਮ ਜਸਪ੍ਰੀਤ ਕੌਰ, ਕੁਮਾਰੀ ਪਿੰਦਰਜੀਤ ਸਿੰਘ, ਵਨੀਤਾ ਮੈਡਮ, ਸਵਰਨਜੀਤ ਕੌਰ ਨੇ ਬੱਚੀ ਨੂੰ ਮੁਬਾਰਕਬਾਦ ਦਿੱਤੀ।ਵਿਦਿਆਰਥਣ ਗੁਰਪ੍ਰੀਤ ਕੌਰ ਨੇ ਵੀ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …