ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਫਿਲਮਾਂ ਅਤੇ ਸੀਰੀਅਲਾਂ ਵਿੱਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ਼ ਦਾ ਸੀਨ ਫਿਲਮਾਇਆ ਗਿਆ, ਜੋ ਸਿੱਖ ਰਵਾਇਤਾਂ ਅਤੇ ਮਰਯਾਦਾ ਦੀ ਘੋਰ ਉਲੰਘਣਾ ਹੈ।ਉਨਾਂ ਕਿਹਾ ਕਿ ਭਾਵੇਂ ਸੰਗਤ ਨੇ ਇਸ ਨੂੰ ਬੰਦ ਕਰਵਾਉਣ ਦਾ ਉੱਦਮ ਕੀਤਾ ਹੈ ਪਰ ਦੋਸ਼ੀਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਲੋਕਾਂ ਨੂੰ ਬਾਜ਼ ਆਉਣ ਦੀ ਤਾੜਨਾ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਰਿਪੋਰਟ ਲਈ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …