ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ।ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।
ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੂਬੇ ਵਿੱਚ ਝੌਨੇ ਦੀ ਫਸਲ ਦੀ ਬਿਜਾਈ ਲਈ ਖੇਤਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ ਨਾਲ ਕਿਸੇ ਵੀ ਖੱਪਤਕਾਰ ਵਰਗ ਤੇ ਕੋਈ ਕੱਟ ਨਹੀਂ ਲਗਾਏ ਗਏ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲੱਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਲਈ ਅਹਿਮ ਕਦਮ ਚੁੱਕੇ ਹਨ।
ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੇ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨਾਂ ਕਿਹਾ ਕਿ ਅੱਜ 92 ਪ੍ਰਤੀਸ਼ਤ ਤੋਂ ਵੱਧ ਘਰੇਲੂ ਬਿਜਲੀ ਖੱਪਤਕਾਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ।ਇਸ ਮੌਕੇ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਬਿਜਲੀ ਸਬੰਧੀ ਮੁਸ਼ਕਿਲਾਂ ਨੂੰ ਸੁਣੀਆਂ ਗਈਆਂ ਅਤੇ ਹਦਾਇਤ ਕੀਤੀ ਕਿ ਇਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …