ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਪ੍ਰਿੰਸੀਪਲ ਸ਼੍ਰੀਮਤੀ ਪ੍ਰਵੀਨ ਕੌਰ ਅਤੇ ਜਮਾਤ ਪੰਜਵੀਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਉਹ ਘਰ ਜਾ ਕੇ 10-10 ਪੌਦੇ ਲਗਾਉਣਗੇ ਅਤੇ ਇੱਕ ਬੱਚੇ ਨੇ 100 ਪੌਦੇ ਲਗਾਉਣ ਦਾ ਵਾਅਦਾ ਕੀਤਾ।ਪ੍ਰਿੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਪੌਦੇ ਘੱਟ ਹੋਣ ਕਾਰਨ ਇਸ ਵਾਰ ਗਰਮੀ ਜਿਆਦਾ ਪੈ ਰਹੀ ਹੈ।ਇਸ ਲਈ ਵਾਤਾਵਰਣ ਵਿੱਚ ਹੋ ਰਹੇ ਬਦਲਾਅ ਨੂੰ ਦੇਖਦਿਆਂ ਸਾਨੂੰ ਸਭ ਨੂੰ ਮਿਲ ਕੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …