ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ।ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ 2000/- ਰੁਪਏ ਪ੍ਰਤੀ ਮਹੀਨਾ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ, ਨੂੰ ਵਧਾ ਕੇ ਪ੍ਰਤੀ ਬੱਚਾ 4000/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਨੂੰ ਵਿੱਤੀ ਲਾਭ ਦੇਣ ਲਈ ਜਿਲ੍ਹਾ ਪੱਧਰ ‘ਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਪਰਸਨ ਹਨ ਅਤੇ ਇਸ ਕਮੇਟੀ ਦੇ ਮੈਂਬਰ ਸੈਕਟਰੀ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦੀਆਂ ਗਾਈਡਲਾਇਨਜ਼ ਅਨੁਸਾਰ ਸ਼ਹਿਰੀ ਖੇਤਰ ਨਾਲ ਸਬੰਧਤ ਉਹ ਪਰਿਵਾਰ ਜਿਨ੍ਹਾਂ ਦੀ ਸਾਲਾਨਾ ਆਮਦਨ 96000/- ਰੁਪਏ ਤੋਂ ਘੱਟ ਅਤੇ ਪੇਂਡੂ ਖੇਤਰਾਂ ਵਿੱਚ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 72000/- ਰੁਪਏ ਤੋਂ ਘੱਟ ਹੈ।ਉਹ ਪਰਿਵਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਇਸ ਸਕੀਮ ਅਧੀਨ ਵਿਧਵਾ/ਤਲਾਕਸ਼ੁਦਾ, ਯਤੀਮ ਬੱਚੇ, ਜਾਨਲੇਵਾ ਬਿਮਾਰੀ ਦਾ ਸ਼ਿਕਾਰ ਬੱਚੇ, ਐਚ.ਆਈ.ਵੀ.ਏਡਜ਼ ਤੋਂ ਪ੍ਰਭਾਵਿਤ ਪਰਿਵਾਰ, ਬਾਲ ਭਿੱਖਿਆ ਕਰਦੇ ਬੱਚੇ, ਪੀ.ਐਮ ਕੇਅਰਜ਼ ਸਕੀਮ ਅਧੀਨ ਆਉਂਦੇ, ਬਾਲ ਮਜ਼ਦੂਰੀ ਕਰਦੇ ਅਤੇ ਬਾਲ ਵਿਆਹ ਤੋਂ ਪੀੜ੍ਹਤ ਬੱਚੇ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਅੱਜ 29 ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਰਾਸ਼ੀ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ।ਇਹ ਰਾਸ਼ੀ ਸਿੱਧੀ ਉਨਾਂ ਦੇ ਖਾਤਿਆਂ ਵਿੱਚ ਜਾਵੇਗੀ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …