ਭੀਖੀ, 10 ਜੁਲਾਈ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਹਿਸਟਰੀ ਸਮੈਸਟਰ-1 ਦੇ ਐਲਾਨੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਮਨਦੀਪ ਕੌਰ ਨੇ 77% ਅੰਕਾਂ ਨਾਲ ਪਹਿਲਾ, ਜਗਜੀਵਨ ਸਿੰਘ ਨੇ 75% ਅੰਕਾਂ ਨਾਲ ਦੂਜਾ ਅਤੇ ਸ਼ਰਨਦੀਪ ਕੌਰ ਨੇ 72% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਸਾਰੇ ਵਿਦਿਅਰਥੀਆਂ ਨੂੰ ਭਵਿੱਖ ‘ਚ ਹੋਰ ਵਧੇਰੇ ਮਿਹਨਤ ਕਰਨ ਲਈ ਕਿਹਾ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਅਵਤਾਰ ਸਿੰਘ, ਪ੍ਰੋ. ਸੁਖਵੀਰ ਕੌਰ ਅਤੇ ਪ੍ਰੋ. ਸੁਖਪਾਲ ਕੌਰ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵਲੋਂ ਬਾਬਾ ਮੇਹਰ ਦਾਸ ਪਾਓ ਵਾਲੇ ਦੇ ਅਸਥਾਨ ‘ਤੇ ਅੱਖਾਂ ਦਾ ਮੁਫ਼ਤ ਕੈਂਪ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ …