Thursday, November 21, 2024

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ‘ਚ 5411 ਲਾਭਪਾਤਰੀਆਂ ਨੂੰ 27.59 ਕਰੋੜ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ 2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀ ਸ਼੍ਰੇਣੀ ਦੀਆਂ ਲੜਕੀਆਂ ਅਤੇ ਆਰਥਿਕ ਤੌਰ ਤੇ ਪਿੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਚਲਾਈ ਜਾ ਰਹੀ ਭਲਾਈ ਸਕੀਮ ਅਸ਼ੀਰਵਾਦ ਨੂੰ ਸੁਖਾਲਾ ਬਣਾਉਂਦੇ ਹੋਏ 1 ਅਪ੍ਰੈਲ 2023 ਤੋਂ <https:ashirwad.punjab.gov.in> ਪੋਰਟਲ ਜਾਰੀ ਕੀਤਾ ਗਿਆ ਹੈ।ਜਿਸ ਅਨੁਸਾਰ ਬਿਨੈਕਾਰ ਘਰ ਬੈਠੇ ਹੀ ਇਸ ਸਕੀਮ ਤਹਿਤ ਆਪਣੀ ਫਾਇਲ ਆਨਲਾਈਨ ਅਪਲਾਈ ਕਰ ਸਕਦੇ ਹਨ।ਇਸ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਲਾਭਪਾਤਰੀ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ ਅਤੇ ਉਸ ਦੀ ਸਲਾਨਾ ਆਮਦਨ 32790/-ਰੁਪਏ ਹੋਣੀ ਚਾਹੀਦੀ ਹੈ।
ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪੱਲਵ ਸਰੇਸ਼ਟਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੋਡ ਰਾਹੀਂ ਲਾਭਾਤਰੀਆਂ ਦੇ ਬੈਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …