ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ।ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਦੀਆ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ ਵਿੱਚ ਵੱਡੀ ਗਿਣਤੀ ‘ਚ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਵਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿਲ ਰਹੀਆਂ ਹਨ।ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਵੀ ਹੋ ਰਹੀ ਹੈ।
ਪਿੰਡ ਬੱਚੀਵਿੰਡ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਐਸ ਡੀ.ਐਮ.ਲੋਪੋਕੇ ਸ੍ਰੀਮਤੀ ਅਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ।
ਇਸ ਮੌਕੇ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ, ਫੂਡ ਸਪਲਾਈ ਅਫ਼ਸਰ ਸੰਦੀਪ ਸਿੰਘ, ਨਾਇਬ ਤਹਿਸੀਲਦਾਰ ਵਿਕਾਸ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ, ਖੇਤੀਬਾੜੀ ਅਫ਼ਸਰ ਬਲਾਕ ਚੁਗਾਵਾਂ ਬਲਜਿੰਦਰ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਸੈਕਟਰੀ ਜਸਪਾਲ ਸਿੰਘ, ਐਸ.ਐਮ.ਓ ਲੋਪੋਕੇ ਕੁੰਵਰ ਵਿਜੈ ਜੋੜਾ, ਐਕਸੀਐਨ ਹਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …