ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਕੇਂਦਰੀ ਵਿਦਿਆਲਿਆ ਵਿਖੇ ਅੱਜ ਵਿਸ਼ਵ ਜਨਸੰਖਿਆ ਦਿਵਸ ਮੌਕੇ ਸਕਾਊਟ ਗਾਈਡ ਅਤੇ ਈਕੋ ਕਲੱਬ ਦੇ ਸਾਂਝੇ ਉਪਰਾਲੇ ਤਹਿਤ ਸਕੂਲ ਪ੍ਰਿੰਸੀਪਲ ਹਰੀਹਰ ਯਾਦਵ ਦੀ ਅਗਵਾਈ ‘ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਰੁੱਖ ਲਗਾ ਕੇ ਅਬਾਦੀ ਵਧਾਉਣ ਦੀ ਬਜ਼ਾਏ ਰੁੱਖਾਂ ਦੀ ਮਿਕਦਾਰ ਵਧਾਉਣ ਦਾ ਪ੍ਰਣ ਲਿਆ।ਇਸ ਸਮੇਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਰੁੱਖ ਲਗਾਉਣ ਦਾ ਕੰਮ, ਵਾਦ-ਵਿਵਾਦ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਲੇਖ ਲਿਖਣ ਮੁਕਾਬਲੇ ਆਦਿ ਦਾ ਵੀ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਹਰੀਹਰ ਯਾਦਵ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੁੱਖ ਵਾਤਾਵਰਣ ਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਦੇ ਹਨ ਜੋ ਮਨੁੱਖਾਂ ਅਤੇ ਹੋਰ ਜੀਵਾਂ ਲਈ ਜਰੂਰੀ ਹੈ, ਰੁੱਖ ਲਗਾਉਣ ਨਾਲ ਪ੍ਰਦੂਸ਼ਣ ਵੀ ਘਟਦਾ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦਾ ਜੀਵਨ ਸੁਰੱਖਿਅਤ ਹੁੰਦਾ ਹੈ ਤੇ ਪੌਦੇ ਕਈ ਤਰੀਕਿਆਂ ਨਾਲ ਵਾਤਾਵਰਣ ਨੂੰ ਬਣਾਈ ਰੱਖਣ ਲਈ ਜਿੰਮੇਵਾਰ ਹਨ।ਇਸ ਸਮੇਂ ਸਕੂਲ ਵਿੱਚ 11 ਬੂਟੇ ਲਗਾ ਕੇ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਨੂੰ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਇਹ ਬੂਟੇ ਪਾਣੀ ਦੇਣ ਅਤੇ ਦੇਖਭਾਲ ਕਰਨ ਲਈ ਅਲਾਟ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਦੀ ਚੰਗੀ ਤਰ੍ਹਾਂ ਸੰਭਾਲ ਕੀਤੀ ਜਾ ਸਕੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …