ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਕੁੱਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …