ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਵੱਲੋਂ ਸੀਨੀਅਰ ਵਿੰਗ ਦੇ ਪਹਿਲੇ ਸਾਲ ਦੀ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਚੋਣ ਸੂਬੇਦਾਰ ਕੁਮਾਰ ਆਰ ਅਤੇ ਹਵਲਦਾਰ ਰਾਜੂ ਕੁਮਾਰ ਸ਼ਰਮਾ ਦੁਆਰਾ ਕੀਤੀ ਗਈ।ਉਨ੍ਹਾਂ ਕਿਹਾ ਕਿ ਸਕੂਲ ਵਿੱਚ ਕੁੱਲ 27 ਕੈਡਿਟਾਂ ਦੀ ਨਵੀਂ ਚੋਣ ਕੀਤੀ ਗਈ।ਪ੍ਰਿੰ: ਨਾਗਪਾਲ ਨੇ ਚੁਣੇ ਹੋਏ ਕੈਡਿਟਾਂ ਨੂੰ ਵਧਾਈ ਦਿੱਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …