ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ 2 ਵਿਦਿਆਰਥੀਆਂ ਨੇ
ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਦੇ ਐਮ.ਡੀ ਨਾਜ ਬਾਬੂ ਨੇ ਪਹਿਲਾ, ਜਦਕਿ ਸਿਵਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਤੀਜਾ ਸਮੈਸਟਰ ਦੇ ਅਨੰਤ ਕੁਮਾਰ ਨੇ 7ਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫੈਕਲਟੀ ਵਲੋਂ ਕਰਵਾਈ ਮਿਹਨਤ ਸਦਕਾ ਹੀ ਅਹਿਮ ਮੁਕਾਮ ਹਾਸਲ ਹੋਇਆ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media