ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ
ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – “ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਹੇਠ ਅੱਜ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਵਣ ਮਹਾਉਤਸਵ ਦੀ ਆਰੰਭੀ ਗਈ।ਜਿਲ੍ਹਾ ਪੁਲਿਸ ਲਾਈਨ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਅਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੌਗਿਰਦਾ ਹਰਿਆਵਲ ਭਰਪੂਰ ਬਣਾਉਣ ਦਾ ਸੱਦਾ ਦਿੱਤਾ।ਉਨਾਂ ਦੱਸਿਆ ਗਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਪੁਲਿਸ ਲਾਈਨ ਸੰਗਰੂਰ ਤੇ ਥਾਣਾ ਪੱਧਰ ‘ਤੇ ਕਰੀਬ 1100 ਬੂਟੇ ਲਗਾਏ ਗਏ ਅਤੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਪਬਲਿਕ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ ਹੈ।
ਇਸ ਮੁਹਿੰਮ ਦੌਰਾਨ ਪੁਲਿਸ ਲਾਈਨ ਵਿਖੇ ਰਾਕੇਸ਼ ਕੁਮਾਰ, ਕਪਤਾਨ ਪੁਲਿਸ (ਸਥਾਨਕ) ਸੰਗਰੂਰ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ, ਉਪ ਕਪਤਾਨ ਪੁਲਿਸ (ਸਪੈਸ਼ਲ ਕਰਾਇਮ) ਸੰਗਰੂਰ ਅਤੇ ਹੋਰ ਕਰਮਚਾਰੀਆਂ ਨੇ ਭਾਗ ਲਿਆ।