ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਦੇ ਡਾਇਰੈਕਟੋਰੇਟ ਵੱਲੋਂ ਹਾਲ ਹੀ ਵਿੱਚ ਗੁਜਰਾਤ ਗੈਸ ਕੰਪਨੀ ਲਈ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਚਾਰ ਵਿਦਿਆਰਥੀਆਂ (ਦੋ ਐਮ.ਬੀ.ਏ ਅਤੇ ਦੋ ਬੀ.ਟੈਕ ਮਕੈਨੀਕਲ) ਦੀ ਚੋਣ ਸਾਲਾਨਾ ਪੈਕੇਜ 8.00 ਲੱਖ ਅਤੇ 6.00 ਲੱਖ ਪ੍ਰਤੀ ਸਾਲ ਉਪਰ ਕਰਕੇ ਉਨ੍ਹਾਂ ਨੂੰ ਨੌਕਰੀਆਂ ਦੀ ਪੇੇਸ਼ਕਸ਼ ਕੀਤੀ ਗਈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਸਮੇਤ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ।
ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਕਿਹਾ ਕਿ ਗੁਜਰਾਤ ਗੈਸ ਲਿਮਟਿਡ ਭਾਰਤ ਦੀ ਸਭ ਤੋਂ ਵੱਡੀ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ) ਕੰਪਨੀ ਹੈ, ਜੋ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੰਮ ਕਰਦੀ ਹੈ।ਗੁਜਰਾਤ ਗੈਸ ਤੋਂ ਇਲਾਵਾ, ਆਈ.ਟੀ, ਸਲਾਹ-ਮਸ਼ਵਰੇ, ਪ੍ਰਾਹੁਣਚਾਰੀ, ਯੋਜਨਾਬੰਦੀ, ਲੌਜਿਸਟਿਕਸ, ਇੰਜੀਨੀਅਰਿੰਗ ਖੇਤਰਾਂ ਦੀਆਂ ਹੋਰ ਵੱਖ-ਵੱਖ ਕੰਪਨੀਆਂ ਨੇ ਵੀ ਇਸ ਅਕਾਦਮਿਕ ਸਾਲ ਵਿੱਚ ਵਿਦਿਆਰਥੀਆਂ ਦੀ ਭਰਤੀ ਕੀਤੀ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …