ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ‘ਚ ਬੂਟੇ ਲਗਾ ਕੇ ਲੋਕਾਂ ਨੂੰ ਪੌਦੇ ਲਗਾਉਣ ਦੀ ਅਪੀਲ ਵੀ ਕੀਤੀ।ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵੀ ਮੌਜ਼ੂਦ ਸਨ।ਔਜਲਾ ਨੇ ਬੀਤੇ ਦਿਨ ਰਾਮ ਤੀਰਥ ਰੋਡ ’ਤੇ ਪਿੰਡ ਮਾਹਲ ਵਿਖੇ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਸਹਿਯੋਗ ਨਾਲ ਬੂਟੇ ਲਾਏ ਸਨ।ਗੁਰਜੀਤ ਔਜਲਾ ਨੇ ਕਿਹਾ ਕਿ ਮੂਧਲ ਪਿੰਡ ਵਿੱਚ ਪਿਛਲੇ ਸਾਲ ਵੀ ਬੂਟੇ ਲਗਾਏ ਸਨ, ਜੋ ਹੁਣ ਹਰੇ ਭਰੇ ਹੋ ਗਏ ਹਨ।ਉਨ੍ਹਾਂ ਕਿਹਾ ਕਿ ਇਕ ਵਾਰ ਰੁੱਖ ਲਗਾਉਣ ਤੋਂ ਬਾਅਦ ਆਕਸੀਜਨ ਮਿਲਣੀ ਸ਼ੁਰੂ ਹੋ ਜਾਂਦੀ ਹੈ ਅਤੇ ਹੌਲੀ-ਹੌਲੀ ਵਧਣ ਵਾਲਾ ਦਰੱਖਤ ਮਨੁੱਖ ਦੀ ਜ਼ਿੰਦਗੀ ਲਈ ਹੀ ਨਹੀਂ ਸਗੋਂ ਪਸ਼ੂ-ਪੰਛੀਆਂ ਦੇ ਜੀਵਨ ਲਈ ਵੀ ਜਰੂਰੀ ਹੈ।ਐਮ.ਪੀ ਔਜਲਾ ਨੇ ਕਿਹਾ ਕਿ ਜੇਕਰ ਕੋਈ ਦਰੱਖਤ ਵੱਢਦਾ ਹੈ ਜਾਂ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਜਰੂਰ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਵੇਰੇ ਆਪਣੇ ਦਫ਼ਤਰ ਵਿੱਚ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਸਰਪੰਚ ਸੁਖਰਾਜ ਸਿੰਘ ਰੰਧਾਵਾ, ਪ੍ਰਿੰਸੀਪਲ ਅਰਵਿੰਦਰ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ, ਜਤਿੰਦਰ ਸਿੰਘ, ਪ੍ਰੀਤਪਾਲ ਸਿੰਘ ਸ਼ਾਹ, ਹਰਿੰਦਰ ਸਿੰਘ, ਜਗਤਾਰ ਸਿੰਘ ਬਾਬਾ ਨਿੱਕਾ, ਸੁਰਜੀਤ ਸਿੰਘ, ਬਲਦੇਵ ਸਿੰਘ ਸ਼ਾਹ, ਸ਼ਮਸ਼ੇਰ ਸਿੰਘ ਸ਼ਾਹ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਹਰਦੇਵ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …