Wednesday, July 15, 2026

ਵਿਧਾਇਕ ਡਾ: ਅਜੇ ਗੁਪਤਾ ਨੇ ਨਵਾਂ ਟਿਊਬਵੈਲ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਝਬਾਲ ਰੋਡ ਇੰਦਰਾ ਕਲੋਨੀ ‘ਚ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਇਸ ਇਲਾਕੇ ਵਿੱਚ ਲੱਗੇ ਟਿਊਬਵੈਲ ਦਾ ਬੋਰ ਖਰਾਬ ਹੋ ਗਿਆ ਸੀ।ਇਸ ਦੀ ਮੁਰੰਮਤ ਨਾ ਹੋਣ ਕਰਕੇ ਅੱਜ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਇੱਕ ਹਫਤੇ ‘ਚ ਚਾਲੂ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਲੋਨੀ ਵਿੱਚ ਹਰ ਰੋਜ਼ ਪਾਣੀ ਦੇ ਟੈਂਕਰ ਭੇਜੇ ਜਾ ਰਹੇ ਹਨ ਅਤੇ ਮੋਟਰ ਰਾਹੀਂ ਵੀ ਪਾਣੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਇੰਦਰਾ ਕਲੋਨੀ ਦੇ ਨਾਲ ਲੱਗਦੇ ਇਲਾਕੇ ਵਿੱਚ ਵਿੱਚ ਵੀ ਇੱਕ ਹੋਰ ਨਵਾਂ ਟਿਊਬਵੈਲ ਲਗਾਇਆ ਜਾਵੇਗਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …