Sunday, December 22, 2024

ਚੀਫ਼ ਖ਼ਾਲਸਾ ਦੀਵਾਨ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਿੱਘਾ ਸੁਆਗਤ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅੱਜ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਪੁੱਜਣ ‘ਤੇ ਦੀਵਾਨ ਅਹੁਦੇਦਾਰਾਂ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦਿਆਂ ਉਹਨਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ।ਗਿਆਨੀ ਹਰਪ੍ਰੀਤ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ 21, 22 ਅਤੇ 23 ਨਵੰਬਰ 2024 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਈ ਜਾਣ ਵਾਲੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਗਿਆਨੀ ਹਰਪ੍ਰੀਤ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦਾ ਮੁੱਢਲਾ ਇਤਿਹਾਸ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …