ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ
ਸ਼ਾਨਦਾਰ ਜਿੱਤ `ਤੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਲੋਕਾਂ ਨੇ ਸੱਚ ਦਾ ਸਾਥ ਦਿੱਤਾ ਹੈ।ਵਿਧਾਇਕ ਡਾ. ਗੁਪਤਾ ਨੇ ਜਿੱਤ ਦੀ ਖੁਸ਼ੀ ਵਿੱਚ ਆਪਣੇ ਸਮਰਥਕਾਂ ਨਾਲ ਭੰਡਾਰੀ ਪੁੱਲ ਸਥਿਤ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ ਅਤੇ ਹਾਥੀ ਗੇਟ ਸਥਿਤ ਆਪਣੇ ਦਫ਼ਤਰ ਵਿੱਚ ਲੱਡੂ ਵੰਡੇ।ਡਾ: ਗੁਪਤਾ ਨੇ ਕਿਹਾ ਕਿ ਜਲੰਧਰ ਉਪ ਚੋਣ ਦੀ ਇਤਿਹਾਸਕ ਜਿੱਤ `ਚ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਤੇ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ।ਇਸ ਮੌਕੇ ਹਲਕਾ ਵਿਧਾਇਕ ਡਾ. ਗੁਪਤਾ ਦੇ ਪੀ.ਏ ਸੁਦੇਸ਼ ਕੁਮਾਰ, ਬਿੱਟੂ ਡੋਡੀ, ਵਨੀਤਾ ਅਗਰਵਾਲ, ਰਜਿੰਦਰ, ਸੁਰਜੀਤ ਸਿੰਘ, ਪਵਨ ਭਗਤ, ਸੰਜੀਵ ਬੱਬਰ, ਚਰਨਜੀਤ, ਮੈਡਮ ਮਧੂ, ਮਿੱਕੀ ਚੱਢਾ, ਮਨਦੀਪ ਸਿੰਘ, ਦੀਪਕ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media