Sunday, December 22, 2024

ਸੰਤ ਬਾਬਾ ਸੰਤੋਖ ਸਿੰਘ ਤੇ ਭਾਈ ਦਰਸ਼ਨ ਸਿੰਘ ਦੀ ਬਰਸੀ ਸਬੰਧੀ ਚੀਮਾ ਸਾਹਿਬ ਵਿਖੇ ਸਮਾਗਮ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ, ਸੰਤ ਬਾਬਾ ਤੇਜਾ ਸਿੰਘ ਜੀ ਅਤੇ ਪਦਮ ਸ਼੍ਰੀ ਅਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ ਅਨਿੰਨ ਸੇਵਕ ਸੰਤ ਬਾਬਾ ਸੰਤੋਖ ਸਿੰਘ ਅਤੇ ਭਾਈ ਦਰਸ਼ਨ ਸਿੰਘ ਦੀ ਬਰਸੀ ਸੰਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਧਾਰਮਿਕ ਸਮਾਗਮ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਪ੍ਰੇਮ, ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਇਆ ਜਾ ਗਿਆ।9 ਤੋਂ 11 ਜੁਲਾਈ ਤੱਕ ਇਹ ਸਮਾਗਮ ਮਨ੍ਹਾਇਆ ਗਿਆ, ਜਿਸ ਵਿੱਚ ਨਗਰ ਚੀਮਾ ਸਾਹਿਬ ਦੀਆ ਸਮੂਹ ਸੰਗਤਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ ਕੇ ਹਿੱਸਾ ਲਿਆ। ਸ੍ਰੀ ਅਖੰਡ ਪਾਠ ਅਤੇ ਇਲਾਕੇ ਦੀ ਸੰਗਤ ਵਲੋਂ ਆਰੰਭ ਕੀਤੇ ਗਏ 42 ਸ੍ਰੀ ਸਹਿਜ਼ ਪਾਠ ਸਾਹਿਬ ਦੇ ਭੋਗ ਪਾ ਕੇ ਇਸ ਸਮਾਗਮ ਦੀ ਸਮਾਪਤੀ ਕੀਤੀ ਗਈ।ਤਿੰਨ ਦਿਨ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਕਥਾ ਵਿਚਾਰ, ਰਸ ਭਿੰਨਾ ਕੀਰਤਨ, ਗੁਰਮਤਿ ਬਚਨ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਸਮਾਗਮ ਵਿਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਪਹੁੰਚੇ ਸਨ।ਇਸ ਤੋਂ ਇਲਾਵਾ ਬਾਬਾ ਭਰਪੂਰ ਸਿੰਘ ਝਲੂਰ ਵਾਲੇ, ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ ਅਤੇ ਬਾਬਾ ਮੋਹਨ ਸਿੰਘ ਥਾਰਨ ਵਾਲਿਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਅਕਾਲ ਅਕੈਡਮੀ ਚੀਮਾ ਸਾਹਿਬ ਇੰਗਲਿਸ਼ ਮੀਡੀਅਮ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਆਪਣੀ ਹਾਜ਼ਰੀ ਲਵਾਈ।ਬੱਚਿਆਂ ਵਲੋਂ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਨਿਤਨੇਮ ਦਾ ਪਾਠ, ਸ਼ਬਦ ਗਾਇਨ ਕੀਤਾ ਤੇ ਲੰਗਰ ਦੀ ਸੇਵਾ ਕੀਤੀ ਗਈ।ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਸਮਾਗਮ ਦੇ ਅੰਤ ਵਿੱਚ ਗੁਰਮਤਿ ਬਚਨਾਂ ਦੀ ਸਾਂਝ ਪਾਈ।ਸਮਾਗਮ ਵਿੱਚ 40 ਤੋਂ ਵੱਧ ਪ੍ਰਾਣੀਆਂ ਨੇ ਅਮ੍ਰਿਤਪਾਨ ਕੀਤਾ ਅਤੇ 3000 ਬੂਟੇ ਗੁਰਦੁਆਰਾ ਜਨਮ ਅਸਥਾਨ ਵਲੋਂ ਸੰਗਤ ਵਿੱਚ ਵੰਡੇ ਗਏ।ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …