ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਡਿੰਗ ਪਏ ਹਨ, ਉਹ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨਾਂ ਕਿਹਾ ਕਿ ਸਰਕਾਰ ਦਾ ਅਕਸ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ, ਸੋ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਪੇਸ਼ ਆਉਂਦਿਆਂ ਨਾਲ ਉਨਾਂ ਦੇ ਕੰਮ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਕੇਸਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ‘ਤੇ ਲੰਬਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਸਬੰਧਤ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਐਕਵਾਇਰ ਕੀਤੀਆਂ ਜਮੀਨਾਂ ਦੀ ਰਾਸ਼ੀ ਦਾ ਤੁਰੰਤ ਨਿਪਟਾਰਾ ਕਰਕੇ ਲਾਭਪਾਤਰੀਆਂ ਦੇ ਖਾਤੇ ਵਿੱਚ ਰਕਮ ਟਰਾਂਸਫਰ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਮੈਡਮ ਸੋਨਮ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ ਅੰਮ੍ਰਿਤਸਰ-1 ਲਾਲ ਵਿਸ਼ਵਾਸ਼, ਐਸ.ਡੀ.ਐਮ ਬਾਬਾ ਬਕਾਲਾ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ: ਤੇਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …