ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਸੇਵਾਦਾਰ ਬਾਬਾ ਗੁਰਜੀਤ ਸਿੰਘ ਨੇ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ ਵਿਖੇ 100 ਤੋਂ ਵਧੇਰੇ ਬੂਟੇ ਲਗਾਉਂਦਿਆਂ ਸਾਂਝੇ ਕੀਤੇ।ਧਾਲੀਵਾਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇੱਕ ਪੌਦਾ ਲਗਾ ਕੇ ਉਸ ਦੇਖਭਾਲ ਵੀ ਕਰਨੀ ਚਾਹੀਦੀ ਹੈ।ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਤੇ ਵਾਤਾਵਰਣ ਨੂੰ ਸ਼ੁੱਧ ਕਰਨਾ ਹੈ।ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਦਿੱਤਾ ਗਿਆ।ਧਾਲੀਵਾਲ ਨੇ ਸੰਗਤ ਨੂੰ ਕਿਹਾ ਕਿ ਜੋ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ।ਇਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਜਰੂਰ ਲਗਾਇਆ ਜਾਵੇ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਮੁਨੀਸ਼ ਅਗਰਵਾਲ, ਅਰਵਿੰਦਰ ਸਿੰਘ ਭੱਟੀ, ਐਸ.ਸੀ ਨਗਰ ਨਿਗਮ ਸੰਦੀਪ ਸਿੰਘ, ਡੀ.ਐਸ.ਪੀ ਸੁਖਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …