ਅੰਮ੍ਰਿਤਸਰ, 22 ਮਾਰਚ ( ਪੰਜਾਬ ਪੋਸਟ ਬਿਊਰੋ)- ਉੱਘੇ ਸਮਾਜ ਸੇਵੀ ਸ੍ਰੀ ਅੰਨਾ ਹਜ਼ਾਰੇ ਆਪਣੇ ਸਮਰਥਕਾਂ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਕਾਫ਼ੀ ਲੰਬੇ ਅਰਸੇ ਤੋਂ ਆਸ਼ਰਮ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਵਲੋਂ ਜੋ ਪੈਸੇ ਆਉਂਦੇ ਹਨ ਉਹ ਆਸ਼ਰਮ ਵਿਚ ਗਰੀਬ ਲੜਕੇ ਲੜਕੀਆਂ ਦੀ ਸ਼ਾਦੀ ਅਤੇ ਹੋਰ ਸਮਾਜ ਭਲਾਈ ਦੇ ਕੰਮਾਂ ਵਿਚ ਲਗਾਉਣ ਲਈ ਭੇਜ ਦੇਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਆਪਣੇ ਭਤੀਜਿਆਂ ਬਾਰੇ ਵੀ ਨਹੀਂ ਪਤਾ।ਉਨ੍ਹਾਂ ਕਿਹਾ ਕਿ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀਆਂ ਖੁਸ਼ੀਆਂ ਲੈਣ ਆਇਆ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਆ ਦਾ ਉਹ ਅਸਥਾਨ ਹੈ ਜਿਥੇ ਊਚ-ਨੀਚ, ਜਾਤ-ਪਾਤ ਦਾ ਭਿੰਨ ਭੇਦ ਨਹੀਂ ਕੀਤਾ ਜਾਂਦਾ। ਇਹ ਚਹੁੰ ਵਾਰਨਾ ਲਈ ਸਾਂਝਾ ਹੈ। ਉਨ੍ਹਾਂ ਕਿਹਾ ਕਿ ਇਥੇ ਆ ਕੇ ਸਰਬ-ਸਾਂਝੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਸੁਣ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਤੇ ਇਹ ਪਾਵਨ ਪਵਿੱਤਰ ਬਾਣੀ ਹਰ ਪ੍ਰਾਣੀ ਮਾਤਰ ਨੂੰ ਸਹੀ ਦਿਸ਼ਾ ਦੇਂਦੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਅੰਨਾ ਹਜ਼ਾਰੇ ਨੂੰ ਸ. ਮਨਜੀਤ ਸਿੰਘ ਨਿਜੀ ਸਕੱਤਰ ਪ੍ਰਧਾਨ ਸਾਹਿਬ ਵਲੋਂ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ. ਸਕੱਤਰ ਸਿੰਘ ਮੀਤ ਸਕੱਤਰ ਫਲਾਇੰਗ,ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ.ਬਿਅੰਤ ਸਿੰਘ ਐਡੀ. ਮੈਨੇਜਰ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …