Tuesday, September 29, 2026

ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤਾ 50 ਹਜ਼ਾਰ ਦੀ ਇਨਾਮੀ ਰਾਸ਼ੀ ਦਾ ਚੈਕ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ‘ਤੇ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਾ ਚੈਕ ਜਾਰੀ ਕੀਤਾ।ਉਨਾਂ ਦੱਸਿਆ ਕਿ ਪਿੰਡਾਂ ਵਿੱਚ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਸਨ, ਉਨਾਂ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ‘ਤੇ ਪਹਿਲੇ ਤਿੰਨ ਇਨਾਮ ਦਿੱਤੇ ਗਏ ਸਨ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਜਿਲ੍ਹੇ ਵਿੱਚ ਪਹਿਲੇ ਸਥਾਨ ‘ਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ‘ਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਸੀ।ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ।ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ‘ਤੇ ਨਿਗ੍ਹਾ ਰੱਖਣ ਅਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਦੀਆਂ ਹਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ।
ਇਸ ਮੌਕੇ ਮੈਂਬਰ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਹੀਰਾ ਸਿੰਘ, ਹਰਪ੍ਰੀਤ ਸਿੰਘ, ਸਰਤਾਜ਼ ਸਿੰਘ, ਰਣਜੀਤ ਸਿੰਘ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …