Monday, June 2, 2025
Breaking News

ਭਗਤ ਪੂਰਨ ਸਿੰਘ ਜੀ ਦੇ 32ਵੇਂ ਬਰਸੀ ਸਮਾਗਮ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਵਿਖੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੇਂ ਸਾਲਾਨਾ ਬਰਸੀ ਸਮਾਗਮ ‘ਤੇ ਅੰਮ੍ਰਿਤਸਰ ਵਿਖੇ ਸ਼ਮੂਲੀਅਤ ਕਰਨ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ: ਇੰਦਰਜੀਤ ਕੌਰ ਪ੍ਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਦੀ ਪ੍ਰਧਾਨਗੀ ਅਤੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਤੇ ਹਰਜੀਤ ਸਿੰਘ ਅਰੋੜਾ ਵਧੀਕ ਪ੍ਰਬੰਧਕ ਦੀ ਰਹਿਨੁਮਾਈ ਹੇਠ ਹੋਈ।ਸੁਰਿੰਦਰ ਪਾਲ ਸਿੰਘ ਸਿਦਕੀ ਪੀ.ਆਰ.ਓ ਦੇ ਸਟੇਜ ਸੰਚਾਲਨ ਅਧੀਨ ਸ਼ਾਖਾ ਦੇ ਮੁੱਖ ਪ੍ਰਬੰਧਕ ਚੀਮਾ ਨੇ ਸਮੂਹ ਮੈਂਬਰਾਂ ਦਾ ਸਵਾਗਤ ਕੀਤਾ। ਡਾਕਟਰ ਬੀਬੀ ਇੰਦਰਜੀਤ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਭਗਤ ਪੂਰਨ ਸਿੰਘ ਜੀ ਦੀ ਸਾਲਾਨਾ 32ਵੀਂ ਬਰਸੀ ਸਬੰਧੀ ਅਮਿ੍ੰਤਸਰ ਵਿਖੇ 31 ਜੁਲਾਈ ਤੋਂ 5 ਅਗਸਤ ਤੱਕ ਸਮਾਗਮ ਹੋ ਰਹੇ ਹਨ।ਜਿਸ ਵਿੱਚ ਪਿੰਗਲਵਾੜੇ ਦੇ ਸਕੂਲ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ, ਪਿੰਗਲਵਾੜਾ ਮਰੀਜ਼ਾਂ ਦੀਆਂ ਕਲਾ ਕ੍ਰਿਤਾਂ ਦੀ ਪ੍ਰਦਰਸ਼ਨੀ, ਸਿਆਸੀ , ਸਮਾਜਿਕ ਦਮਨ ਅਤੇ ਇਸ ਦੇ ਵਿਰੁੱਧ ਸੰਘਰਸ਼ ਦੇ ਸੰਦਰਭ ਵਿੱਚ ਸੈਮੀਨਾਰ, ਖੂਨਦਾਨ ਕੈਂਪ, ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਲਾਵਾਰਿਸ ਮਰੀਜ਼ਾਂ ਲਈ ਸਪੈਸ਼ਲ ਵਾਰਡ ਦੇ ਉਦਘਾਟਨ ਅਤੇ ਮੁੱਖ ਸਮਾਗਮ ਬਾਰੇ ਜਾਣਕਾਰੀ ਦਿੱਤੀ।ਉਨਾਂ ਨੇ ਨਰੋਏ ਸਮਾਜ ਲਈ ਪ੍ਰਗਟਾਵੇ ਦੀ ਸੁਤੰਤਰਤਾ ਨੂੰ ਜਰੂਰੀ ਦੱਸਦਿਆਂ ਬੁੱਧੀਜੀਵੀਆਂ ਅਤੇ ਪੱਤਰਕਾਰਾਂ ‘ਤੇ ਹੋ ਰਹੇ ਹਿੰਸਕ ਹਮਲਿਆਂ ਤੇ ਚਿੰਤਾ ਪ੍ਰਗਟ ਕੀਤੀ।ਭਗਤ ਪੂਰਨ ਸਿੰਘ ਜੀ ਦੇ ਜੀਵਨ ਸੰਦੇਸ਼ਾਂ ਦੀ ਰੌਸ਼ਨੀ ਵਿੱਚ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਨੌਜਵਾਨਾਂ ਤੇ ਕਿਸਾਨੀ ਵਰਗ ਨੂੰ ਜਾਗਰੂਕ ਹੋਣ ਦਾ ਸੱਦਾ ਦਿੱਤਾ।ਡਾਕਟਰ ਅਮਰਜੀਤ ਸਿੰਘ ਮਾਨ, ਰਾਜ ਕੁਮਾਰ ਅਰੋੜਾ, ਡਾ. ਇਕਬਾਲ ਸਿੰਘ ਸਕਰੌਦੀ ਆਦਿ ਨੇ ਪਿੰਗਲਵਾੜਾ ਦੀਆਂ ਪ੍ਰਾਪਤੀਆਂ ਅਤੇ ਹੋਰ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ।ਹੈਡ ਮਾਸਟਰ ਮੁਖਤਿਆਰ ਸਿੰਘ, ਮਾਸਟਰ ਸਤਪਾਲ ਸ਼ਰਮਾ, ਕੁਲਵੰਤ ਸਿੰਘ ਅਕੋਈ, ਡਾ. ਗੁਰਮੇਲ ਸਿੰਘ, ਜਰਨੈਲ ਸਿੰਘ, ਜੁਗਰਾਜ ਸਿੰਘ ਇੰਸਪੈਕਟਰ, ਡਾ. ਉਪਾਸਨਾ, ਰਵਨੀਤ ਕੌਰ ਪਿੰਕੀ, ਮਨਦੀਪ ਕੌਰ ਚੱਠਾ ਆਦਿ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ।
ਇਸ ਮੌਕੇ ਰਾਜਵਿੰਦਰ ਸਿੰਘ ਲੱਕੀ, ਸੁਖਵਿੰਦਰ ਸਿੰਘ ਢੀਂਡਸਾ, ਪ੍ਰੀਤਮ ਸਿੰਘ ਬਡਬਰ, ਗੁਲਜ਼ਾਰ ਸਿੰਘ ਕੱਟੂ, ਪਰਮੇਸ਼ਵਰ ਸਿੰਘ, ਇੰਸਪੈਕਟਰ ਜੁਗਰਾਜ ਸਿੰਘ, ਰਾਜਿੰਦਰ ਸਿੰਘ ਚੰਗਾਲ, ਬਲਵੰਤ ਸਿੰਘ ਚੰਗਾਲ, ਗਿਆਨੀ ਗੁਰਬਚਨ ਸਿੰਘ ਆਦਿ ਸਮੇਤ ਸਲਾਹਕਾਰ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ।ਹਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਿੰਗਲਵਾੜਾ ਸ਼ਾਖਾ ਤੋਂ 4 ਅਗਸਤ ਨੂੰ ਸਵੇਰੇ 7.00 ਵਜੇ ਬੱਸਾਂ ਰਾਹੀਂ ਸੰਗਤਾਂ ਰਵਾਨਾ ਹੋਣਗੀਆਂ।ਸਰਪੰਚ ਮੇਜਰ ਸਿੰਘ ਮਸਾਣੀ ਨੇ ਸਭ ਦਾ ਧੰਨਵਾਦ ਕੀਤਾ।

 

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …