Monday, July 20, 2026

ਕੌਂਸਲਰ ਢੋਟ ਦੀ ਅਗਵਾਈ ਵਿਚ ਹੋਇਆ ਧਰਨੇ ਲਈ ਜਥਾ ਰਵਾਨਾ

PPN0501201520

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਸੰਸਦੀ ਸਕੱਤਰ ਅਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਹਰਮਨਬੀਰ ਸਿੰਘ ਬੁਲਾਰੀਆ ਦੀ ਅਗਵਾਈ ਵਿਚ ਅੱਜ ਹਲਕਾ ਦੱਖਣੀ ਵਾਰਡ ਨੰਬਰ 40 ਤੋਂ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ ਦੀ ਰਹਿਨੁਮਾਈ ਵਿਚ ਇਕ ਵਿਸ਼ਾਲ ਕਾਫਲਾ ਅਟਾਰੀ ਵਿਖੇ ਅਕਾਲੀ ਦਲ ਵੱਲੋਂ ਦਿੱਤੇ ਧਰਨੇ ਵਿਚ ਸ਼ਾਮਿਲ ਹੋਇਆ। ਇਸ ਮੌਕੇ ਢੋਟ ਨੇ ਕਿਹਾ ਕਿ ਮਾਝਾ ਜ਼ੋਨ ਅਕਾਲੀ ਦਲ ਦੇ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਵਿਚ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸੀਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਨੂੰ ਬਿਨ੍ਹਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਨਸ਼ਾ ਸਰਹੱਦੋਂ ਪਾਰ ਤੋਂ ਅਤੇ ਦੂਸਰੇ ਸੂਬਿਆਂ ਤੋਂ ਪੰਜਾਬ ਵਿਚ ਦਾਖਿਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਪੰਜਾਬ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਹੀ ਸਾਹ ਲਵੇਗਾ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਢੋਟ, ਜਗਜੀਤ ਸਿੰਘ ਖਾਲਸਾ, ਮਨਜੀਤ ਸਿੰਘ ਬੂਟਾ, ਮਹਿੰਗਾ ਸਿੰਘ, ਅਮਰੀਕ ਸਿੰਘ ਸੰਧੂ, ਜਗਪ੍ਰੀਤ ਸਿੰਘ ਮਨੀ, ਅਜੀਤਪਾਲ ਸਿੰਘ ਸੈਣੀ, ਜਤਿੰਦਰ ਸਿੰਘ ਕਪੂਰ, ਮਨਜੀਤ ਸਿੰਘ ਖਾਲਸਾ, ਬਾਬਾ ਫੁੱਲਾ ਵਾਲਾ, ਨਵਤੇਜ਼ ਸਿੰਘ ਕਲਕੱਤਾ, ਸੁਰਜੀਤ ਸਿੰਘ ਗਿੱਲ, ਡਾਇਮੈਂਡ ਸਿੰਘ, ਸਰਬਜੀਤ ਸਿੰਘ ਬੱਬੀ, ਹਰਮਿੰਦਰ ਸਿੰਘ ਨੀਟਾ, ਚਰਨਜੀਤ ਸਿੰਘ, ਸੁਰਜੀਤ ਸਿੰਘ ਸੰਧੂ, ਵਿੱਕੀ ਸ਼ਾਹ, ਅਮਰਜੀਤ ਸਿੰਘ ਅੰਬਾ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply