Thursday, October 1, 2026

ਖਾਲਸਾ ਕਾਲਜ ਇੰਜੀਨੀਅਰਿੰਗ ਵੱਲੋਂ ਪੌਦੇ ਲਗਾਏ ਗਏ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ‘ਇਕ ਪੌਦਾ ਮਾਂ ਦੇ ਨਾਮ’ ਦੀ ਪਹਿਲਕਦਮੀ ਤਹਿਤ ਕੈਂਪਸ ’ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਗੁਲਮੋਹਰ, ਅਮਲਤਾਸ, ਨਿੰਮ, ਅੰਜੀਰ, ਆਲੂ, ਅੰਬ, ਤੁਲਸੀ ਆਦਿ ਸਮੇਤ 90 ਦੇ ਕਰੀਬ ਵੱਖ-ਵੱਖ ਪੌਦੇ ਲਗਾਏ ਗਏ।ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਮੌਜ਼ੂਦਾ ਹਾਲਾਤਾਂ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਨੀਵਾਂ ਹੋ ਰਿਹਾ ਹੈ ਅਤੇ ਮੌਸਮੀ ਹਾਲਾਤ ਵਿਗੜ ਰਹੇ ਹਨ ਤਾਂ ਰੁੱਖ ਲਗਾਉਣਾ ਹੀ ਇਸ ਦਾ ਇਕ ਵਿਹਾਰਕ ਹੱਲ ਹੈ।
ਇਸ ਮੌਕੇ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਅਜਿਹੇ ਰੁੱਖ ਲਗਾਉਣ ਦੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …