ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਜਗਤਾਰ ਸਿੰਘ, ਸਤਿੰਦਰ ਸਿੰਘ ਵਧੀਕ ਮੈਨੇਜਰ ਇਕਬਾਲ ਸਿੰਘ, ਮੀਤ ਮੈਨੇਜਰ ਅਜੈ ਸਿੰਘ ਅਤੇ ਲਾਲ ਸਿੰਘ ਸੰਗਤਾਂ ਸਮੇਤ ਹਾਜ਼ਰ ਸਨ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …