ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਮਨੁੱਖੀ ਅਧਿਕਾਰ ਮੰਚ ਦੀ ਜਿਲ੍ਹਾ ਇਕਾਈ ਵਲੋਂ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਗੂਵਾਲਾ ਵਿਖੇ ਕੌਮੀ ਚੀਫ਼ ਅਡਵਾਈਜ਼ਰ ਰੋਹਿਤ ਤੁਲੀ ਦੀ ਅਗਵਾਈ ਹੇਠ ਰੁੱਖ ਲਗਾਏ ਗਏ।ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਮੈਡਮ ਨੀਰੂ ਤੁਲੀ ਵਿਸ਼ੇਸ਼ ਤੌਰ ‘ਤੇ ਪਹੁੰਚੇ।ਸਕੂਲ ਵਿੱਚ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਉਨ੍ਹਾਂ ਦੀ ਦੇਖ-ਰੇਖ ਅਲੱਗ ਅਲੱਗ ਅਧਿਆਪਕਾਂ ਨੂੰ ਸੌਂਪੀ ਗਈ।ਇਸ ਮੌਕੇ ਪਰਮਜੀਤ ਕੌਰ, ਯੋਗੇਸ਼ ਕੁਮਾਰ ਵਿੱਕੀ ਮੈਂਬਰ, ਹਰਵਿੰਦਰ ਸਿੰਘ ਮੈਂਬਰ, ਸਿਮਰਨਜੀਤ ਸਿੰਘ, ਸਕੂਲ ਪ੍ਰਿੰਸੀਪਲ ਅਰਜੋਤ ਕੌਰ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …