ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਂਗੋਵਾਲ ਈ.ਟੀ.ਟੀ ਬੈਚ 2022-24 ਸਾਲ ਪਹਿਲੇ ਦਾ ਨਤੀਜਾ 100% ਰਿਹਾ।ਵਿਦਿਆਰਥਣ ਅੰਜ਼ਲੀ ਗੋਇਲ ਨੇ 91% ਨੰਬਰ ਲੈ ਕੇ ਕਾਲਜ ਪੱਧਰ ‘ਤੇ ਪਹਿਲਾ ਸਥਾਨ ਅਤੇ ਰਵਨੀਤ ਕੌਰ ਨੇ 90% ਨੰਬਰ ਲੈ ਕੇ ਦੂਸਰਾ, ਨਵਜੋਤ ਕੌਰ ਨੇ 89.5% ਨੰਬਰਾਂ ਨਾਲ ਤੀਸਰਾ ਅਤੇ ਮਨੀਸ਼ਾ ਗਰਗ ਤੇ ਕਿਰਨਜੀਤ ਕੌਰ ਨੇ 88.5% ਨੰਬਰ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ।10 ਵਿਦਿਆਰਥੀਆਂ ਨੇ 88% ਨੰਬਰ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ 85% ਨੰਬਰ ਲੈ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਾਲਜ ਸਟਾਫ ਮੈਡਮ ਜਸਵੀਰ ਕੌਰ, ਰਵਿੰਦਰ ਕੌਰ, ਕਰਮਜੀਤ ਕੌਰ, ਦਿਲਪ੍ਰੀਤ ਕੌਰ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਲਜ ਦੇ ਚੇਅਰਮੈਨ ਗੁਰਜੰਟ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …