Thursday, February 13, 2025

ਡਿਪਟੀ ਕਮਿਸ਼ਨਰ ਨੇ ਸਰਹੱਦੀ ਪੱਟੀ ‘ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀ.ਐਸ.ਐਫ ਜਵਾਨਾਂ ਲਈ ਬਣਾਏ ਸੈਂਟਰੀ ਕੰਪਲੈਕਸ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀ.ਐਸ.ਐਫ ਜਵਾਨਾਂ ਜਿੰਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਲ ਹਨ, ਉਨਾਂ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ।ਇਹਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਖੁਦ ਮੌਕੇ ‘ਤੇ ਪੁੱਜੇ।
ਉਨਾਂ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ, ਜਿਨਾਂ ਵਿਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ।ਉਹਨਾਂ ਨੇ ਕਿਹਾ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉਥੇ ਸੈਨਟਰੀ ਸਹੂਲਤਾਂ ਦੀ ਘਾਟ ਹ। ਇਸ ਮੰਗ ਨੂੰ ਦੇਖਦੇ ਹੋਏ ਬੀ.ਐਸ.ਐਫ ਅਤੇ ਲੋਕਲ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਟੀ ਸੈਂਟਰ ਕੰਪਲੈਕਸ ਉਸਾਰੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਬੀ.ਐਸ.ਐਫ ਦੀਆਂ ਸਰਹੱਦ ਤੇ ਸਥਿਤ 15 ਪੋਸਟਾਂ ਨੂੰ ਪੱਕੇ ਰਸਤੇ ਬਣਾ ਕੇ ਦਿੱਤੇ ਜਾ ਰਹੇ ਹਨ, ਜਿਨਾਂ ਵਿਚੋਂ ਸੱਤ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਚਾਰ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਪੂਰਾ ਹੋ ਜਾਵੇਗਾ। ਇਸ ਤੋਂ ਇਲਾਵਾ ਚਾਰ ਬੀ.ਓ.ਪੀ ਲਈ ਲੋਕ ਨਿਰਮਾਣ ਵਿਭਾਗ ਦੁਆਰਾ ਸੜਕ ਦੀ ਉਸਾਰੀ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਇਹਨਾਂ ਸਾਰੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਪਿੰਡ ਮੂਸਾ, ਛੰਨਾ, ਧਰਮ ਪ੍ਰਕਾਸ਼, ਪੰਜ ਗਰਾਈ, ਸਿੰਘੋ ਕੇ ਆਦਿ ਪਿੰਡਾਂ ਵਿੱਚ ਬਣੀਆਂ ਸਰਹੱਦੀ ਚੌਂਕੀਆਂ ਅਤੇ ਉਨਾਂ ਨੂੰ ਜਾਂਦੇ ਰਸਤਿਆਂ ਦਾ ਦੌਰਾ ਕੀਤਾ।
ਇਸ ਮੌਕੇ ਐਸ.ਡੀ.ਐਮ ਰਵਿੰਦਰ ਪਾਲ ਸਿੰਘ, ਡੀ.ਡੀ.ਪੀ.ਓ ਸੰਦੀਪ ਮਲਹੋਤਰਾ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਸੁਖਜੀਤ ਸਿੰਘ ਬਾਜਵਾ, ਬੀ.ਐਸ.ਐਫ ਅਧਿਕਾਰੀ ਪੀ.ਕੇ ਦਿਵੇਦੀ ਅਤੇ ਨੀਰਜ਼ ਕੁਮਾਰ, ਡੀ.ਐਸ.ਪੀ ਰਾਜ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …