Wednesday, August 6, 2025
Breaking News

ਸਬ-ਕਮੇਟੀ ਦੀ ਇਕੱਤਰਤਾ ਦੌਰਾਨ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਹ ਸੈਮੀਨਾਰ ਖਡੂਰ ਸਾਹਿਬ, ਪਟਿਆਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਸਨ।ਉਨ੍ਹਾਂ ਕਿਹਾ ਕਿ ਸੈਮੀਨਾਰ ਕਰਵਾਉਣ ਦਾ ਮੰਤਵ ਗੁਰੂ ਸਾਹਿਬਾਨ ਸਬੰਧੀ ਇਤਿਹਾਸ ਦੇ ਖੋਜ਼ ਕਾਰਜ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਦਸਤਾਵੇਜ਼ ਸੰਗ੍ਰਹਿਤ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਦੇ ਖੋਜ਼ ਪੱਤਰਾਂ ਉਪਰ ਵਿਚਾਰ ਚਰਚਾ ਹੋਵੇਗੀ।ਭਾਈ ਖਾਲਸਾ ਨੇ ਕਿਹਾ ਕਿ ਸੈਮੀਨਾਰਾਂ ਦੀਆਂ ਤਰੀਕਾਂ ਜਲਦ ਐਲਾਨੀਆਂ ਜਾਣਗੀਆਂ।ਉਨਾਂ ਕਿਹਾ ਕਿ ਸ਼ਤਾਬਦੀ ਮੌਕੇ 13 ਅਤੇ 14 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਅਤੇ 15, 16, 17 ਅਤੇ 18 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਗਮ ਹੋਣਗੇ।
ਇਕੱਤਰਤਾ ਵਿੱਚ ਸ਼੍ਰੋਮਣੀ ਅੰਤ੍ਰਿੰਗ ਮੈਂਬਰ ਜਸਮੇਰ ਸਿੰਘ ਲਾਛੜੂ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਐਡਵੋਕਟ ਭਗਵੰਤ ਸਿੰਘ ਸਿਆਲਕਾ, ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਇੰਚਾਰਜ਼ ਜੋਗੇਸ਼ਵਰ ਸਿੰਘ,. ਕਰਤਾਰ ਸਿੰਘ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …