ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਐਮ.ਐਸ.ਐਮ.ਈੱ ਐਕਟ 2006 (ਡਿਲੇਅ ਪੇਮੈਂਟ) ਤਹਿਤ ਗਠਿਤ ਜ਼ਿਲ੍ਹਾ ਪੱੱਧਰੀ ਫਸਿਲੀਟੇਸ਼ਨ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੋਈ।ਜਿਸ ਵਿਚ ਡਿਪਟੀ ਕਮਿਸ਼ਨਰ ਵਲੋਂ ਐਮ.ਐਸ.ਐਮ.ਈ ਐਕਟ ਤਹਿਤ ਚੱਲ ਰਹੇ 9 ਅਲੱਗ ਅਲੱਗ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਮੇ ਸਿਰ ਸਨਅਤਕਾਰਾਂ ਨੂੰ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਰਕਾਰ ਸਨਅਤਕਾਰਾਂ ਦੇ ਨਾਲ ਖੜ੍ਹੀ ਹੈ ਅਤੇ ਇੰਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਨਿਸ਼ਚਿਤ ਸਮੇਂ ਵਿੱਚ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਨਾਲ ਸਬੰਧਤ ਉਦਮੀਆਂ/ਉਦਯੋਗਪਤੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਵਲੋਂ ਵੇਚੇ ਗਏ ਉਤਪਾਦ ਦੀ ਅਦਾਇਗੀ ਸਮੇਂ ਸਿਰ ਨਹੀਂ ਹੋ ਰਹੀ ਤਾਂ ਉਹ ਆਪਣੀ ਐਪਲੀਕੇਸ਼ਨ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਦਾਇਰ ਕਰ ਸਕਦੇ ਹਨ।
ਮੀਟਿੰਗ ਵਿੱਚ ਇੰਦਰਜੀਤ ਸਿੰਘ ਟਾਂਡੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੈਂਬਰ ਸਕਤਰ, ਰੰਜਨ ਅਗਰਵਾਲ ਮੈਂਬਰ, ਕਰਨ ਪੁਰੀ ਲੀਗਲ ਮੈਂਬਰ, ਉਮੰਗ ਮੈਣੀ(ਐਲ.ਡੀ.ਐਮ ਹਾਜ਼ਰ ਸਨ।