ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ ਵਲੋਂ 24 ਜੁਲਾਈ ਨੂੰ ਕਮਿਊਨਿਟੀ ਕੇਂਦਰ ਰਣਜੀਤ ਐਵੀਨਿਊ ਵਿਖੇ ਸਵੇਰੇ 9:00 ਵਜੇ ਤੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।ਜਿਥੇ ਕਮਿਸ਼ਨ ਵਲੋਂ 0 ਤੋਂ 18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਵੱਖ-ਵੱਖ ਸਹੂਲਤਾਂ ਉਪਲੱਬਧ ਹੋਣਗੀਆਂ ਅਤੇ ਸ਼ਿਕਾਇਤਾਂ ਨੂੰ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਨਾਲ ਸਬੰਧਤ ਸਹੂਲਤਾਂ ਜਿਵੇਂ ਕਿ ਹੈਲਥ ਚੈਕਅਪ, ਆਧਾਰ ਕਾਰਡ, ਦਿਵਿਆਂਗ ਸਰਟੀਫਿਕੇਟ, ਦਿਵਿਆਂਗ ਪੈਨਸ਼ਨ, ਬੈਂਕ ਅਕਾਉਂਟ ਖੋਲ੍ਹਣੇ, ਆਯੁਸ਼ਮਾਨ ਕਾਰਡ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਬੱਚਿਆਂ ਨਾਲ ਸਬੰਧਤ ਮੁਸ਼ਕਲਾਂ ਨੂੰ ਹੱਲ ਕਰਨਗੇ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਕਮਿਸ਼ਨ ਵਲੋਂ ਬੱਚਿਆਂ ਨਾਲ ਸਬੰਧਤ ਸ਼ਿਕਾਇਤਾਂ ਜਿਵੇਂ ਕਿ ਬਾਲ ਸਿੱਖਿਆ, ਬਾਲ ਵਿਆਹ, ਬਾਲ ਮਜ਼ਦੂਰੀ, ਬੱਚਿਆਂ ਦਾ ਯੌਨ ਉਤਪੀੜ੍ਹਨ ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …