Thursday, November 21, 2024

ਪੰਘੂੜੇ ਵਿੱਚ ਆਈ ਇਕ ਹੋਰ ਨੰਨ੍ਹੀ ਪਰੀ, 191 ਬੱਚਿਆਂ ਦੀ ਜਾਨ ਬਚੀ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 191 ਬੱਚਿਆਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਹੋਈ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 13 ਜੁਲਾਈ ਨੂੰ ਸਵੇਰ 10:30 ਵਜੇ ਕੋਈ ਇੱਕ ਨਵਜ਼ੰਮੀ ਬੱਚੀ ਨੂੰ ਪੰਘੂੜੇ ਵਿੱਚ ਰੱਖ ਗਿਆ।ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ ਸੀ ਅਤੇ ਇਸ ਵੇਲੇ ਇਹ ਉਹ ਬਿਲਕੁੱਲ ਤੰਦਰੁਸਤ ਹੈ ਅਤੇ ਹੁਣ ਇਹਸ ਬੱਚੀ ਇਲਾਜ਼ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵਲੋ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 191 ਮਾਸੂਮ ਜ਼ਿੰਦਾਂ ਨੂੰ ਬਚਾਉਣ ਵਾਲਾ ਪੰਘੂੜਾ ਜਿਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ ੴਾਾਾ.ਚੳਰੲ.ਨਚਿ.ਨਿ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਸੈਮਸਨ ਮਸੀਹ ਕਾਰਜਕਾਰੀ ਸਕੱਤਰ ਰੈਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 160 ਲੜਕੀਆਂ ਅਤੇ 31 ਲੜਕੇ ਆ ਚੁੱਕੇ ਹਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …