ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨਾਂ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਅਹਿਮ ਸਥਾਨ ਸੀ।ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …