Sunday, December 22, 2024

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਅਕਾਲ ਅਕੈਡਮੀ ਜਗਾ ਰਾਮ ਤੀਰਥ, ਅਕਾਲ ਅਕੈਡਮੀ ਮੂਨਕ, ਅਕਾਲ ਅਕੈਡਮੀ ਦੌਲਾ, ਅਕਾਲ ਅਕੈਡਮੀ ਏਲਨਾਬਾਦ, ਅਕਾਲ ਅਕੈਡਮੀ ਸਾਲਮ ਖੇੜਾ, ਅਕਾਲ ਅਕੈਡਮੀ ਪਦਮਪੁਰ ਅਤੇ ਅਕਾਲ ਅਕੈਡਮੀ ਕੌੜੀਵਾੜਾ ਆਦਿ ਅਕੈਡਮੀਆਂ ਦੇ ਬੱਚਿਆਂ ਨੇ ਭਾਗ ਲਿਆ।ਲੜਕੀਆਂ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਕਾਲ ਅਕੈਡਮੀ ਕੌੜੀਵਾੜਾ, ਦੂਜਾ ਸਥਾਨ ਅਕਾਲ ਅਕੈਡਮੀ ਜਗਾ ਰਾਮ ਤੀਰਥ ਅਤੇ ਤੀਜਾ ਸਥਾਨ ਅਕਾਲ ਅਕੈਡਮੀ ਪਦਮਪੁਰ ਨੇ ਹਾਸਲ ਕੀਤਾ।ਅਕਾਲ ਅਕੈਡਮੀ ਕੌੜੀਵਾੜਾ ਦੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਰਤੀਆ ਜ਼ੋਨ ਦੇ ਸੇਵਾਦਾਰ ਸੁਖਦੇਵ ਸਿੰਘ, ਨੀਸੂ ਦੇਵੀ (ਪੀ.ਟੀ.ਆਈ), ਕਰਨੈਲ ਸਿੰਘ, ਗੁਰਪ੍ਰੀਤ ਕੌਰ, ਵਿਵੇਕ ਅਤੇ ਬੱਚੇ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …