Sunday, December 22, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵੱਲੋਂ 7 ਰੋਜ਼ਾ ਆਨਲਾਈਨ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਉਚੇਰੀ ਸਿੱਖਿਆ ਦੇ ਬਦਲਦੇ ਪ੍ਰਤਿਮਾਨਾ ਅਨੁਸਾਰ ਅਧਿਆਪਕ ਸਿੱਖਿਅਕਾਂ ਦੀ ਤਿਆਰੀ ਦੇ’ ਵਿਸ਼ੇ ’ਤੇ 7 ਰੋਜ਼ਾ ਆਨਲਾਈਨ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦਾ ਉਦਘਾਟਨ ਰਾਇਤ ਬਾਹਰਾ ਯੂਨੀਵਰਸਿਟੀ ਮੋਹਾਲੀ ਦੇ ਉਪ ਕੁਲਪਤੀ ਪ੍ਰੋਫੈਸਰ ਪਰਵਿੰਦਰ ਸਿੰਘ ਵੱਲੋਂ ਕੀਤਾ ਗਿਆ ਅਤੇ ਅੰਤਿਮ ਦਿਨ ਉਚੇਰੀ ਸਿੱਖਿਆ ਵਿਭਾਗ (ਪੰਜਾਬ ਸਰਕਾਰ) ਦੇ ਡਿਪਟੀ ਡਾਇਰੈਕਟਰ ਪ੍ਰੋ: ਅਸ਼ਵਨੀ ਭੱਲਾ ਨੇ ਆਪਣੇ ਵਿਚਾਰ ਪੇਸ਼ ਕੀਤੇ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਹਰੇਕ ਦਿਨ ਉਚੇਰੀ ਸਿੱਖਿਆ ਦੇ ਖੇਤਰ ਨਾਲ ਸਬੰਧਿਤ ਉੱਘੀਆਂ ਹਸਤੀਆਂ ਨੇ ਰਿਸੋਰਸ ਪਰਸਨ ਦੇ ਤੌਰ ’ਤੇ ਭੂਮਿਕਾ ਨਿਭਾਈ ਜਿਨ੍ਹਾਂ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਸੋਸੀਏਟ ਪ੍ਰੋਫੈਸਰ (ਡਾ.) ਬੀ.ਬੀ ਸਿੰਗਲਾ, ਐਮ.ਐਮ ਮੋਦੀ ਕਾਲਜ ਪਟਿਆਲਾ ਦੇ ਐਸੋਸੀਏਟ ਪ੍ਰੋਫੈਸਰ (ਡਾ.) ਹਰਮੋਹਨ ਸ਼ਰਮਾ, ਸਕੂਲ ਆਫ ਐਜੂਕੇਸ਼ਨ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਦਿੱਲੀ ਦੇ ਪ੍ਰੋ: ਅਰਵਿੰਦ ਕੁਮਾਰ ਝਾਅ, ਪੰਜਾਬੀ ਯੂਨੀਵਰਸਿਟੀ ਤਲਵੰਡੀ ਕੈਂਪਸ ਦੇ ਐਸੋਸੀਏਟ ਪ੍ਰੋ: ਡਾ. ਵਿਕਾਸਦੀਪ, ਖਾਲਸਾ ਕਾਲਜ ਦੇ ਪ੍ਰੋ: (ਡਾ.) ਤਮਿੰਦਰ ਸਿੰਘ ਅਤੇ ਕਾਲਜ ਐਸੋਸੀਏਟ ਪ੍ਰੋਫੈਸਰ ਦੇ ਡਾ. ਨਿਰਮਲਜੀਤ ਕੌਰ ਸ਼ਾਮਿਲ ਸਨ।
ਉਨ੍ਹਾਂ ਰੋਜ਼ਾਨਾ ਸ਼ਿਰਕਤ ਕਰ ਰਹੇ ਰਿਸੋਰਸ ਪਰਸਨ ਦਾ ਸਵਾਗਤ ਕਰਨ ਉਪਰੰਤ ਆਪਣੇ ਭਾਸ਼ਣ ਦੌਰਾਨ ਜਿਥੇ ਨਵੀਂ ਸਿੱਖਿਆ ਨੀਤੀ-2020 ਦੇ ਨਾਲ ਸਿੱਖਿਆ ਦੇ ਖੇਤਰ ’ਚ ਆ ਰਹੇ ਬਦਲਾਵਾਂ ਬਾਰੇ ਚਰਚਾ ਕੀਤੀ, ਉਥੇ ਸਾਰੇ ਅਧਿਆਪਕਾਂ ਨੂੰ ਭਵਿੱਖ ’ਚ ਆਉਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਵਿਸ਼ੇਸ਼ ਤਿਆਰੀ ਸਬੰਧੀ ਜਾਗਰੂਕ ਵੀ ਕੀਤਾ।ਇਸ ਫੈਕਲਟੀ ਡਿਵੈਲਪਮੇਂਟ ਪ੍ਰੋਗਰਾਮ ਦੌਰਾਨ ਸਮੂਹ ਰਿਸੋਰਸ ਪਰਸਨਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਿੱਖਿਆ ’ਚ ਨਵੀਆਂ ਤਕਨੀਕਾਂ ਅਤੇ ਤਕਨਾਲੋਜੀ ਦੀ ਸੁਯੋਗ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਅਤੇ ਨੇ ਸਿੱਖਿਆ ਦੇ ਖੇਤਰ ’ਚ ਆ ਰਹੀਆਂ ਚੁਣੌਤੀਆਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਦੇ ਹੋਏ ਉਨ੍ਹਾਂ ਦੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ।
ਇਸ ਪ੍ਰੋਗਰਾਮ ਦਾ ਆਯੋਜਨ ਐਸੋਸੀਏਟ ਪ੍ਰੋ: ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਡਾ. ਮਨਿੰਦਰ ਕੌਰ, ਡਾ. ਦੀਪਿਕਾ ਕੋਹਲੀ, ਡਾ. ਰਮਨਪ੍ਰੀਤ ਕੌਰ, ਡਾ. ਅਵਨੀਤ ਕੌਰ ਕਾਲਜ ਦੀ ਇੰਟਰਨਲ ਕੁਆਲਟੀ ਅਸ਼ੋਰੇਸ ਸੈਲ ਦੇ ਸਹਿਯੋਗ ਨਾਲ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …