ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬੁੱਢਾ
ਦਲ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੂਟੇ ਲਗਾਏ ਗਏ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੌਜ਼ੂਦਾ ਦੌਰ ਵਿੱਚ ਬੜੀ ਤੇਜ਼ੀ ਨਾਲ ਕਰਵਟ ਬਦਲ ਰਿਹਾ ਵਾਤਾਵਰਣ ਗਲੋਬਲ ਪੱਧਰ ‘ਤੇ ਮਨੁੱਖਾਂ ਤੇ ਜੀਵ ਜੰਤੁਆਂ ਦੀਆਂ ਮੁਸ਼ਕਲਾਂ ਵਧਾ ਰਿਹਾ ਹੈ।ਜੇਕਰ ਮਨੁੱਖ ਸ਼ੁੱਧਤਾ ਵਾਲਾ ਸਾਹ ਲੈਣਾ ਚਾਹੁੰਦਾ ਹੈ ਤਾਂ ਹਰ ਮਨੁੱਖ ਲਈ ਬੂਟੇ ਲਗਾਉਣਾ ਜ਼ਰੂਰੀ ਹੈ।ਉਨਾਂ ਕਿਹਾ ਕਿ ਸਰਕਾਰਾਂ ਵਲੋਂ ਬਣਾਏ ਜਾ ਰਹੇ ਨਵੇਂ ਮਾਰਗਾਂ ‘ਤੇ ਇੱਕ ਵੀ ਬੂਟਾ ਨਹੀਂ ਲਗਾਇਆ ਗਿਆ, ਸਗੋਂ ਬਹੁਮਾਰਗੀ ਸੜਕਾਂ ਬਣਾਉਣ ਲਈ ਪਹਿਲਾਂ ਲੱਗੇ ਪੁਰਾਣੇ ਛਾਂਦਾਰ ਤੇ ਫਲਦਾਰ ਬੂਟੇ ਵੀ ਕੱਟ ਦਿੱਤੇ ਗਏ ਹਨ।ਇਸ ਸਮੇਂ ਕੰਵਰ ਹਰਮੀਤ ਸਿੰਘ ਸਲੂਜਾ, ਬਾਬਾ ਭਗਤ ਸਿੰਘ ਮਹੰਤ ਬੁਰਜ, ਪਰਮਜੀਤ ਸਿੰਘ ਬਾਜਵਾ ਮੈਨੇਜਰ ਵੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media