Sunday, December 22, 2024

ਰਛਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾਂ ਨੂੰ ਜਾਗਰੂਕ ਕਰਨ ਲਈ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਉਹਨਾਂ ਜੁਰਮਾਨੇ ਦੇ ਤੋਰ ‘ਤੇ ਫਲਦਾਰ ਰੁੱਖ ਦੇ ਕੇ ਪੌਦੇ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਲਈ ਕਿਹਾ।
ਇਸ ਤੋਂ ਬਾਅਦ ਵਧ ਰਹੀ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਜੱਜ ਸਾਹਿਬ ਵਲੋਂ ਲੋਕਾਂ ਨੂੰ ਗਲੋਬਲ ਵਾਰਮਿੰਗ ਪ੍ਰਤੀ ਜਾਗਰੂਕ ਕੀਤਾ।ਉਥੇ ਮੌਜ਼ੂਦ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਵੀ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ ਗਿਆ।ਪੁਲਿਸ ਮਹਿਕਮੇ ਵਲੋਂ ਜਸਵੀਰ ਸਿੰਘ ਏ.ਸੀ.ਪੀ ਟਰੈਫਿਕ, ਹਰਪਾਲ ਸਿੰਘ ਏ.ਡੀ.ਸੀ.ਪੀ ਟਰੈਫਿਕ ਮੰਗਲ ਸਿੰਘ ਜ਼ੋਨ ਇੰਚਾਰਜ਼ ਤੇ ਹੋਰ ਟਰੇਫਿਕ ਕਰਮਚਾਰੀ ਮੌਜ਼ੂਦ ਸਨ।
ਜੱਜ ਸਾਹਿਬ ਨੇ ਮੀਡੀਆ ਨੂੰ ਮੁਖਾਤਿਬ ਹੁੰਦੇ ਹੋਏ ਕਿਹਾ ਕਿ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 14-09-2024 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉ਼ਂਸ ਦੇ ਕੇਸ, ਬੈਂਕਾਂ ਦੇ ਕੇਸ, ਫਾਈਨਾਂਸ ਕੰਪਨੀਆਂ-ਬੀਮਾ ਕੰਪਨੀਆਂ, ਮੋਟਰ ਦੁਰਘਟਨਾ, ਜ਼ਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕੇਸ ਲਗਾਏ ਜਾ ਸਕਦੇ ਹਨ।ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …