ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਹਰਿਗੋਬਿੰਦ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮਾਂ ਦੀ ਸਮਾਪਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਸ਼਼ੁਕਰਾਨਾ ਸਮਾਗਮ ਕਰਵਾਇਆ ਗਿਆ।ਪ੍ਰਬੰਧਕ ਕਮੇਟੀ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਹੋਏ ਸਾਵਨ ਦੀ ਸੰਗਰਾਂਦ ਅਤੇ ਮੀਰੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸਤਰੀ ਸਤਿਸੰਗ ਸਭਾ ਵਲੋਂ ਬਲਵੰਤ ਕੌਰ, ਸੰਤਸ਼ ਕੌਰ ਦੀ ਅਗਵਾਈ ਵਿੱਚ ਜਤਿੰਦਰ ਕੌਰ, ਇੰਦਰਪਾਲ ਕੌਰ, ਪਰਮਜੀਤ ਕੌਰ, ਸਤਿੰਦਰ ਕੌਰ, ਵਰਿੰਦਰ ਕੌਰ, ਚੰਚਲ ਰਾਣੀ ਆਦਿ ਵਲੋਂ ਸ਼ਬਦ ਗਾਇਨ ਕੀਤੇ ਗਏ।ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਨੇ ਸੰਗਰਾਂਦ ਅਤੇ ਮੀਰੀ ਪੀਰੀ ਦਿਵਸ ਸਬੰਧੀ ਕਥਾ ਵਿਚਾਰ ਕੀਤੀ। ਉਪਰੰਤ ਬੱਚੀ ਹਰਕੀਰਤ ਕੌਰ ਨੇ ਜਪੁਜੀ ਸਾਹਿਬ ਦੀ ਬਾਣੀ ਸੁਣਾਈ ਅਤੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ, ਸਿਮਰਨਜੀਤ ਸਿੰਘ, ਤਰਨਜੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਜਥਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਜਗਤਾਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਨਮਾਨਿਤ ਕੀਤਾ।ਗੁਰਪੁਰਬ ਸਮਾਗਮਾਂ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਵਿਦਿਆਰਥੀ ਕੀਰਤਨ ਦਰਬਾਰ ਸਬੰਧੀ ਮਿਲੇ ਵਿਸ਼ੇਸ਼ ਸਹਿਯੋਗ ਲਈ ਸਤਵਿੰਦਰ ਸਿੰਘ ਪਰਿਵਾਰ, ਹਰਭਜਨ ਸਿੰਘ ਭੱਟੀ, ਕੁਲਵੀਰ ਸਿੰਘ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਲ ਹਮੀਰ ਸਿੰਘ, ਓਮ ਪ੍ਰਕਾਸ਼, ਹਰਪ੍ਰੀਤ ਸਿੰਘ ਪ੍ਰੀਤ, ਸੁਰਿੰਦਰ ਪਾਲ ਸਿੰਘ ਸਿਦਕੀ, ਬਲਵੰਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਅਤੇ ਸੰਤੋਸ਼ ਕੌਰ ਨੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੁਖਪਾਲ ਸਿੰਘ ਗਰੇਵਾਲ, ਭਰਪੂਰ ਸਿੰਘ ਗੋਲਡੀ, ਰਾਜਿੰਦਰ ਸਿੰਘ, ਰਸਵਿੰਦਰ ਸਿੰਘ, ਵਰਿੰਦਰ ਸਿੰਘ ਜੌਹਰ, ਅਮਨਦੀਪ ਸਿੰਘ ਕੋਹਲੀ, ਮਾਲਵਿੰਦਰ ਸਿੰਘ, ਮਨੋਹਰ ਗਰੋਵਰ, ਦਲਵਾਰਾ ਸਿੰਘ, ਰਾਜ ਕੁਮਾਰ ਰਾਜੂ, ਬਲਵਿੰਦਰ ਕੌਰ, ਸ਼ਕੁੰਤਲਾ ਰਾਣੀ, ਗੀਤਾ ਰਾਣੀ, ਅਮਰਜੀਤ ਕੌਰ, ਮਨਜੀਤ ਕੌਰ, ਅੰਮ੍ਰਿਤ ਕੌਰ, ਬਲਜਿੰਦਰ ਕੌਰ, ਹਰਵਿੰਦਰ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਹਰਪ੍ਰੀਤ ਕੌਰ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …