ਭੀਖੀ, 21 ਜੁਲਾਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਤੀਜੇ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਕਾਜ਼ਲ ਸਿੰਗਲਾ ਨੇ 74 ਫ਼ੀਸਦੀ ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 73 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਸਿੰਘ ਨੇ 72 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਉਨਾਂ ਕਿਹਾ ਕਿ ਹਰ ਵਾਰ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਕਾਲਜ ਦਾ ਨਾਮ ਮੋਹਰੀ ਕਾਲਜਾਂ ਵਿੱਚ ਆਉਂਦਾ ਹੈ।ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਕਲਾਸ ਇੰਚਾਰਜ ਪ੍ਰੋ. ਨੈਨਾ ਗੋਇਲ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …