ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਉਪਰੰਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਖੰਡ ਪਾਠ ਸੇਵਾ ਸੋਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਹਿਜ਼ ਪਾਠ ਆਰੰਭ ਕੀਤਾ ਗਿਆ। ਪਿੰਗਲਵਾੜਾ ਸੰਸਥਾ ਦੇ ਸਮੂਹ ਸਕੂਲਾਂ ਦੇ ਵੱਡੇ ਵਿਦਿਆਰਥੀ ਹਾਜ਼ਰ ਸਨ।ਪਿੰਗਲਵਾੜਾ ਸੰਸਥਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 31 ਜੁਲਾਈ 2024 ਤੋਂ 5 ਅਗਸਤ 2024 ਤੱਕ ਲਗਾਤਾਰ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਉਲੀਕੇ ਗਏ ਹਨ।
ਇਸ ਮੌਕੇ ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਪਰਮਿੰਦਰਜੀਤ ਸਿੰਘ ਭੱਟੀ ਪ੍ਰਸ਼ਾਸਕ ਪਿੰਗਲਵਾੜਾ, ਮੁੱਖ ਦਫ਼ਤਰ, ਸ੍ਰੀਮਤੀ ਸੁਰਿੰਦਰ ਕੌਰ ਭੱਟੀ, ਤਜਿੰਦਰਭਾਨ ਸਿੰਘ ਬੇਦੀ ਆਨਰੇਰੀ ਸਹਿ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ, ਯੋਗੇਸ਼ ਸੂਰੀ, ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਿਆਰਥੀ ਅਤੇ ਵਾਰਡਾਂ ਦੇ ਇੰਚਾਰਜ਼ ਆਦਿ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …