ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ
ਮਜ਼ਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਪਿੱਛਲੇ ਸਾਲ ਜਿੰਨਾਂ ਥਾਵਾਂ ‘ਤੇ ਬੰਨ ਦੀ ਕਮਜ਼ੋਰੀ ਕਰਕੇ ਦਰਿਆ ਕਿਨਾਰਿਆਂ ਤੋਂ ਟੁੱਟਿਆ ਸੀ, ਉਨਾਂ ਕਮਜ਼ੋਰੀਆਂ ਨੂੰ ਇਸ ਵਾਰ ਦੂਰ ਕਰ ਲਿਆ ਗਿਆ ਹੈ ਅਤੇ ਇਹ ਕੰਮ ਅਜੇ ਵੀ ਲਗਾਤਾਰ ਜਾਰੀ ਹੈ।ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਹ ਬੰਨ ਨੇੜਿਓਂ ਕਿਸੇ ਵੀ ਤਰ੍ਹਾਂ ਮਿੱਟੀ ਨਾ ਛੇੜਨ, ਕਿਉਂਕਿ ਧੁਸੀਂ ਬੰਨ ਨੂੰ ਲਾਈ ਹੋਈ ਕਹੀ ਕਈ ਵਾਰ ਕਈ ਕਈ ਪਿੰਡ ਰੁੜਨ ਦਾ ਕਾਰਨ ਬਣ ਜਾਂਦੀ ਹੈ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media