Sunday, December 22, 2024

ਮੁੱਖ ਮੰਤਰੀ ਮਾਨ ਵਲੋਂ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਭਰੋਸਾ- ਹੰਸ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਸੀ.ਵਿੰਗ ਦੇ ਉਪ ਪ੍ਰਧਾਨ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।ਉਪ ਪ੍ਰਧਾਨ ਹੰਸ ਨੇ ਦੱਸਿਆ ਕਿ ਬੀਤੇ ਦਿਨੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ (ਐਸ.ਸੀ.ਵਿੰਗ) ਦੇ ਸੂਬਾ ਪ੍ਰਧਾਨ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ‘ੱਚ ਐਸ.ਸੀ.ਵਿੰਗ ਸੂਬਾ ਕਮੇਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਇੱਕ ਅਹਿਮ ਮੀਟਿੰਗ ਵਿੱਚ ਵਿੰਗ ਵਲੋਂ ਜਿਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਗਈ, ਉਥੇ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।ਇਸ ਮੌਕੇ ਅਮਰੀਕ ਸਿੰਘ ਬੰਗੜ, ਬਲਜਿੰਦਰ ਸਿੰਘ ਚੌਦਾ, ਗੁਰਜੰਟ ਸਿੰਘ ਸਿਵੀਆ ਸੂਬਾ ਸਕੱਤਰ ਜੱਸੀ ਸੋਹੀਆਂਵਾਲਾ, ਰੋਹਿਤ ਖੋਖਰ, ਨਰਿੰਦਰ ਘਾਗੋ ਅਤੇ ਬਲੌਰ ਸਿੰਘ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …