ਮਜੀਠਾ, 21 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲਾਕ ਪੀ.ਐਚ.ਸੀ ਥਰੀਏਵਾਲ ਵਿਖੇ ਪੌਦੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ।ਡਾ. ਸਤਨਾਮ ਸਿੰਘ ਨੇ ਕਿਹਾ ਕਿ ਲਗਾਤਾਰ ਘਟ ਰਹੇ ਰੁੱਖਾਂ ਦੇ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਤੇਜ ਗਰਮੀ ਦੇ ਰੂਪ ਵਿੱਚ ਭੁਗਤਣਾ ਪੈ ਰਿਹਾ ਹੈ।ਉਹਨਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਖਾਲੀ ਪਈਆਂ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਉਨਾਂ ਦੀ ਸਾਂਭ ਸੰਭਾਲ ਕੀਤੀ ਜਾਵੇ।ਇਸ ਮੌਕੇ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਣਜੀਤ ਕੁਮਾਰ, ਡਾ. ਕਨਿਕਾ ਮਹਾਜਨ, ਅਮਨਪਾਲ ਸਿੰਘ, ਸਰਬਜੀਤ ਕੌਰ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …